ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼
ਉਮੀਦ ਹੈ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਬੁੱਧਵਾਰ ਨੂੰ ਹੋਵੇਗੀ। ਦੂਜੇ ਪਾਸੇ, ਪੰਜਾਬ ਕਾਂਗਰਸ ਨੇ ਵੀ ਬਾਜਵਾ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਦੀ ਤਿਆਰੀ ਕਰ ਲਈ ਹੈ। ਕਾਂਗਰਸ ਵੱਲੋਂ ਮੰਗਲਵਾਰ ਨੂੰ ਰੋਸ ਮੁਜ਼ਾਹਰਾ ਵੀ ਕੀਤਾ ਜਾ ਰਿਹਾ ਹੈ।
ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀਧਿਰ ਦੇ ਲੀਡਰਪ੍ਰਤਾਪ ਸਿੰਘ ਬਾਜਵਾ ਦੇ 32 ਬੰਬਾਂ ਬਾਰੇ ਦਿੱਤੇ ਬਿਆਨ ਲਈ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਹ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੋਹਾਲੀ ਵਿੱਚ ਪੁਲਿਸ ਸਾਹਮਣੇ ਪੇਸ਼ ਹੋਣਗੇ। ਹੁਣ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਹਨਾਂ ਨੇ ਹਾਈਕੋਰਟ ਤੋਂ FIR ਰੱਦ ਕਰਨ ਦੀ ਮੰਗ ਕੀਤੀ ਹੈ। ਉਹਨਾਂ ਦਾ ਇਲਜ਼ਾਮ ਹੈ ਕਿ ਰਾਜਨੀਤੀ ਕਾਰਨਾਂ ਕਰਕੇ ਉਹਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।