ਅੰਮ੍ਰਿਤਸਰ ‘ਚ ਮੁੜ ASI ‘ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ ‘ਤੇ ਫਾਈਰਿੰਗ, ਵਾਲ-ਵਾਲ ਬਚੇ
ASI Sukhchain Singh : ਹਸਪਤਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ASI ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਡਿਊਟੀ ਖਤਮ ਕਰਨ ਤੋਂ ਬਾਅਦ ਮੋਟਰਸਾਈਕਲ ਤੇ ਆਪਣੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਇੱਕ ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨ ਪਿੱਛਿਓਂ ਆਏ ਅਤੇ ਬਿਨਾਂ ਕਿਸੇ ਗੱਲਬਾਤ ਜਾਂ ਚੇਤਾਵਨੀ ਦੇ ਉਨ੍ਹਾਂ ਤੇ ਗੋਲੀ ਚਲਾ ਦਿੱਤੀ।
ਅੰਮ੍ਰਿਤਸਰ ਵਿੱਚ ਚਾਟੀਵਿੰਡ ਥਾਣੇ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਸੁਖਚੈਨ ਸਿੰਘ ਤੇ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਿੱਛਿਓਂ ਆ ਕੇ ASI ਸੁਖਚੈਨ ਸਿੰਘ ਤੇ ਗੋਲੀ ਚਲਾਈ। ਗੋਲੀ ਉਨ੍ਹਾਂ ਦੀ ਬਾਂਹ ਦੇ ਆਰ-ਪਾਰ ਹੋ ਗਈ। ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ।
Follow Us
Latest Videos
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ