ਭਾਰੀ ਮੀਂਹ ਨਾਲ ਪੰਜਾਬ ‘ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ…
Punjab Flood : ਫਿਰੋਜ਼ਪੁਰ 'ਚ 4100 ਏਕੜ ਫਸਲ ਪ੍ਰਭਾਵਿਤ ਹੋਈ ਹੈ। ਇੱਥੇ ਪਿੰਡ ਕਾਲੂਵਾਲਾ ਦਾ ਸੰਪਰਕ ਟੁੱਟ ਗਿਆ ਹੈ, ਇੱਥੇ ਬੇੜੀਆਂ ਦਾ ਪ੍ਰਬੰਧ ਕਰਕੇ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ। ਨਾਲ ਹੀ ਫਸੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤਰ੍ਹਾਂ ਫਾਜ਼ਿਲਕਾ 'ਚ ਬਾਰਡਰ ਨਾਲ ਲੱਗਦੇ ਪਿੰਡਾਂ 'ਚ 6400 ਏਕੜ ਫਸਲ ਨੂੰ ਨੁਕਸਾਨ ਹੋਇਆ ਹੈ।
Punjab Flood Situation: ਹਿਮਾਚਲ ਪ੍ਰਦੇਸ਼ ‘ਚ ਪਿਛਲੇ ਕੁੱਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ‘ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਹੁਣ ਪੰਜਾਬ ਦੇ ਦਰਿਆਵਾਂ ‘ਚ ਪਾਣੀ ਛੱਡਿਆ ਜਾ ਰਿਹਾ ਹੈ। ਬਿਆਸ, ਰਾਵੀ ਤੇ ਸਤਲੁਜ ‘ਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ, ਜਿਸ ਕਰਕੇ ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ ਤੇ ਫਾਜ਼ਿਲਕਾ ਦੇ ਨਾਲ ਹੋਰ ਵੀ ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਕਪੂਰਥਲਾ, ਫਾਜ਼ਿਲਕਾ ਤੇ ਫਿਰੋਜ਼ਪੁਰ ‘ਚ ਕਰੀਬ 13,500 ਏਕੜ ਖੇਤਰ ਪ੍ਰਭਾਵਿਤ ਹੈ। ਹੁਸ਼ਿਆਪੁਰ, ਗੁਰਦਾਸਪੁਰ, ਤੇ ਤਰਨਤਾਰਨ ‘ਚ ਵੀ ਹਾਲਾਤ ਖ਼ਰਾਬ ਹਨ। ਕਪੂਰਥਲਾ ‘ਚ ਬੱਚਿਆਂ ਤੇ ਬਜ਼ੁਰਗਾਂ ਸਮੇਤ 600 ਲੋਕਾਂ ਨੂੰ ਰੈਸਕਿਊ ਕਰਕੇ ਰਾਹਤ ਕੈਂਪਾਂ ਤੱਕ ਪਹੁੰਚਾਇਆ ਗਿਆ ਹੈ। ਪੰਜਾਬ ਸਰਕਾਰ ਪੂਰੀ ਤਰ੍ਹਾਂ ਸਥਿਤੀ ਨੂੰ ਲੈ ਕੇ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮਨੇਜਮੈਂਟ ਬੋਰਡ (ਬੀਬੀਐਮਬੀ) ਦੇ ਸੰਪਰਕ ‘ਚ ਹੈ।
Published on: Aug 18, 2025 07:19 PM
Latest Videos
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ...
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO