Haryana:ਭਾਜਪਾ ‘ਚ ਸ਼ਾਮਲ ਹੋਏ ਕਿਰਨ ਚੌਧਰੀ ਤੇ ਬੇਟੀ ਸ਼ਰੂਤੀ ਚੌਧਰੀ, ਕੱਲ੍ਹ ਕਾਂਗਰਸ ਤੋਂ ਦਿੱਤਾ ਸੀ ਅਸਤੀਫਾ

| Edited By: Isha Sharma

Jun 19, 2024 | 12:18 PM

ਹਰਿਆਣਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਉਹ ਭਾਜਪਾ 'ਚ ਸ਼ਾਮਲ ਹੋ ਗਏ ਹਨ। ਕਾਂਗਰਸ ਵਿਧਾਇਕ ਕਿਰਨ ਚੌਧਰੀ ਉਨ੍ਹਾਂ ਦੀ ਬੇਟੀ ਨੂੰ ਲੋਕ ਸਭਾ ਚੋਣਾਂ 'ਚ ਟਿਕਟ ਨਾ ਮਿਲਣ ਤੋਂ ਨਾਰਾਜ਼ ਸੀ।

ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੱਲ੍ਹ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਵਿਧਾਇਕ ਕਿਰਨ ਚੌਧਰੀ ਨੇ ਆਪਣੀ ਧੀ ਨਾਲ ਮੁੱਖ ਮੰਤਰੀ ਸੈਣੀ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੀ ਮੌਜੂਦਗੀ ‘ਚ ਭਾਜਪਾ ਜੁਆਇਨ ਕੀਤੀ। ਕਿਰਨ ਚੌਧਰੀ ਨੇ ਦੋ ਦਿਨ ਪਹਿਲਾਂ ਪਾਰਟੀ ਛੱਡਣ ਦੇ ਸੰਕੇਤ ਦਿੱਤੇ ਸਨ। ਹਰਿਆਣਾ ਵਿਚ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਕਿਰਨ ਚੌਧਰੀ ਆਪਣੀ ਬੇਟੀ ਨੂੰ ਕਾਂਗਰਸ ਪਾਰਟੀ ਤੋਂ ਲੋਕ ਸਭਾ ਚੋਣ ਟਿਕਟ ਨਾ ਮਿਲਣ ‘ਤੇ ਨਾਰਾਜ਼ ਸੀ। ਵੀਡੀਓ ਦੇਖੋ