ਬੱਸੀ ਪਠਾਣਾ ਤੋਂ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ AAP ‘ਚ ਸ਼ਾਮਲ
'ਆਪ' ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਉਨ੍ਹਾਂ ਨੂੰ ਸੀਐਮ ਭਗਵੰਤ ਮਾਨ ਦਾ ਕੰਮ ਪਸੰਦ ਹੈ। ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਉਹ ਲੋਕ ਸਭਾ ਚੋਣਾਂ ਵਿੱਚ ਫਤਿਹਗੜ੍ਹ ਤੋਂ ਆਪ ਦੇ ਉਮੀਦਵਾਰ ਹੋ ਸਕਦੇ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਉਨ੍ਹਾਂ ਨੂੰ ਹਰਾਉਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਭਰਾ ਨੂੰ ਮੈਦਾਨ ਵਿੱਚ ਉਤਾਰਿਆ। ਹਾਈਕਮਾਂਡ ਨੇ ਵੀ ਨਹੀਂ ਸੁਣੀ। ਜਦੋਂ ਉਹ ਹਰ ਰੋਜ਼ ਪਿੰਡਾਂ ਵਿੱਚ ਜਾਂਦੇ ਹਨ ਤਾਂ ਆਮ ਲੋਕ ਵੀ ਪੁੱਛਦੇ ਹਨ ਕਿ ਕਾਂਗਰਸੀ ਲੋਕ ਆਪਸ ਵਿੱਚ ਕਿਉਂ ਲੜਦੇ ਰਹਿੰਦੇ ਹਨ। ਜੀਪੀ ਨੇ ਕਿਹਾ ਕਿ ਕਾਂਗਰਸ ਵਿੱਚ ਭਾਈ-ਭਤੀਜਾਵਾਦ ਹੈ। ਹਰ ਆਗੂ ਆਪਣੇ ਪਰਿਵਾਰ ਬਾਰੇ ਸੋਚਦਾ ਹੈ।ਮੰਤਰੀ ਮੀਤ ਹੇਅਰ ਨੇ ਕਿਹਾ ਕਿ ਜੀ.ਪੀ. ਦੀ ਆਮਦ ‘ਆਪ’ ਨੂੰ ਮਜ਼ਬੂਤ ਕਰੇਗੀ। ਆਮ ਆਦਮੀ ਪਾਰਟੀ ਪੂਰੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਜ਼ਬੂਤ ਹੋਵੇਗੀ। ਲੋਕ ਸਭਾ ਚੋਣਾਂ ‘ਚ ਕਾਫੀ ਫਾਇਦਾ ਹੋਵੇਗਾ। ਜੀਪੀ ਨੂੰ ਟਿਕਟ ਦੇਣ ਦੇ ਸਵਾਲ ‘ਤੇ ਮੰਤਰੀ ਨੇ ਕਿਹਾ ਕਿ ਇਹ ਹਾਈਕਮਾਂਡ ਦਾ ਫੈਸਲਾ ਹੈ। ਜੀਪੀ ਨੂੰ ਟਿਕਟਾਂ ਦੇਣ ਦੀਆਂ ਸਾਰੀਆਂ ਅਫਵਾਹਾਂ ਹਨ।
Latest Videos