ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਪੰਜਾਬ ਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਕਾਲੀ ਦਲ 'ਚ ਸ਼ਾਮਲ, ਜਲੰਧਰ ਤੋਂ ਮਿਲੀ ਟਿਕਟ

ਪੰਜਾਬ ਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਕਾਲੀ ਦਲ ‘ਚ ਸ਼ਾਮਲ, ਜਲੰਧਰ ਤੋਂ ਮਿਲੀ ਟਿਕਟ

tv9-punjabi
TV9 Punjabi | Published: 22 Apr 2024 17:07 PM

ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੋਮਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਤੋਂ ਪਹਿਲਾਂ ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਉਨ੍ਹਾਂ ਨੂੰ ਮਨਾਉਣ ਲਈ ਕੇਪੀ ਦੇ ਘਰ ਪਹੁੰਚੇ ਸਨ।

ਦੁਆਬਾ ਇਲਾਕੇ ਦੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਵਿੱਚ ਮੋਹਿੰਦਰ ਕੇਪੀ ਦਾ ਪ੍ਰਭਾਵ ਮੰਨਿਆ ਜਾਂਦਾ ਹੈ। ਕੇ.ਪੀ. ਅੱਜ ਹੀ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਇਸ ਤੋਂ ਪਹਿਲਾਂ ਉਹ ਕਾਂਗਰਸ ਦੀ ਟਿਕਟ ਤੇ ਲੋਕ ਸਭਾ ਚੋਣ ਜਿੱਤ ਕੇ ਜਲੰਧਰ ਤੋਂ ਸਾਂਸਦ ਬਣੇ ਸਨ। ਪਰ ਸਾਲ 2014 ਦੀਆਂ ਚੋਣਾਂ ਵਿੱਚ ਉਹਨਾਂ ਦੀ ਟਿਕਟ ਵਿੱਚ ਤਬਦੀਲੀ ਕੀਤੀ ਗਈ। ਉਹਨਾਂ ਨੇ ਹੁਸ਼ਿਆਰਪੁਰ ਤੋਂ ਚੋਣ ਲੜੀ ਅਤੇ ਭਾਜਪਾ ਦੇ ਵਿਜੇ ਸਾਂਪਲਾ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਉਹਨਾਂ ਦੇ ਪਿਤਾ ਵੀ ਕਾਂਗਰਸ ਦੇ ਉੱਘੇ ਲੀਡਰ ਰਹੇ ਹਨ। ਉਹਨਾਂ ਦੇ ਪਿਤਾ ਜਲੰਧਰ ਤੋਂ 5 ਵਾਰ ਵਿਧਾਇਕ ਅਤੇ ਮੰਤਰੀ ਵੀ ਰਹੇ ਸਨ।