ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
Punjab: ਸਾਬਕਾ ਡਿਪਟੀ CM ਓ.ਪੀ ਸੋਨੀ ਦੀ ਅਦਾਲਤ 'ਚ ਹੋਈ ਪੇਸ਼ੀ, ਅਦਾਲਤ ਨੇ 1 ਦਿਨ ਦਾ ਦਿੱਤਾ ਰਿਮਾਂਡ

Punjab: ਸਾਬਕਾ ਡਿਪਟੀ CM ਓ.ਪੀ ਸੋਨੀ ਦੀ ਅਦਾਲਤ ‘ਚ ਹੋਈ ਪੇਸ਼ੀ, ਅਦਾਲਤ ਨੇ 1 ਦਿਨ ਦਾ ਦਿੱਤਾ ਰਿਮਾਂਡ

isha-sharma
Isha Sharma | Published: 10 Jul 2023 16:33 PM

ਓਪੀ ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਐਤਵਾਰ ਦੇਰ ਸ਼ਾਮ ਨੂੰ ਸਾਲ 2016 ਤੋਂ 2022 ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅਦਾਲਤ ਨੇ ਇੱਕ ਦਿਨ ਦੇ ਰਿਮਾਂਡ ‘ਤੇ ਵਿਜੀਲੈਂਸ ਦੇ ਹਵਾਲੇ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਓਪੀ ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਐਤਵਾਰ ਦੇਰ ਸ਼ਾਮ ਨੂੰ ਸਾਲ 2016 ਤੋਂ 2022 ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਦੂਜੇ ਪਾਸੇ ਸੋਨੀ ਦੇ ਸਮਰਥਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਅਤੇ ਸੋਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।