ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ ‘ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ
ਲੁਧਿਆਣਾ ਦੇ ਥਾਣਾ ਦੁਗਰੀ ਅਧੀਨ 200 ਫੁੱਟੀ ਰੋਡ ਤੇ ਇੱਕ ਪ੍ਰਾਪਰਟੀ ਕਾਰੋਬਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਰਟੀ ਕਾਰੋਬਾਰੀ ਕੁਲਦੀਪ ਸਿੰਘ ਆਪਣੇ ਫਾਰਮ ਹਾਊਸ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਅਚਾਨਕ ਸਵਿਫਟ ਕਾਰ ਤੇ ਸਵਾਰ ਨੌਜਵਾਨਾਂ ਦੇ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।
ਲੁਧਿਆਣਾ ਦੇ ਥਾਣਾ ਦੁਗਰੀ ਅਧੀਨ 200 ਫੁੱਟੀ ਰੋਡ ਤੇ ਇੱਕ ਪ੍ਰਾਪਰਟੀ ਕਾਰੋਬਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਰਟੀ ਕਾਰੋਬਾਰੀ ਕੁਲਦੀਪ ਸਿੰਘ ਆਪਣੇ ਫਾਰਮ ਹਾਊਸ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਅਚਾਨਕ ਸਵਿਫਟ ਕਾਰ ਤੇ ਸਵਾਰ ਨੌਜਵਾਨਾਂ ਦੇ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਕੁਲਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਦਾ ਨਿੱਜੀ ਸਹਾਇਕ (ਪੀਏ) ਰਹਿ ਚੁੱਕਿਆ ਹੈ।
