VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ

| Edited By: Kusum Chopra

| Jan 16, 2026 | 4:41 PM IST

ਭਾਰਤੀ ਜਨਤਾ ਪਾਰਟੀ ਪੰਜਾਬ 'ਚ ਆਪਣੀ ਤਾਕਤ ਵਧਾ ਰਹੀ ਹੈ। ਅੱਜ ਵੱਖ-ਵੱਖ ਪਾਰਟੀਆਂ ਦੇ 4 ਸਾਬਕਾ ਸੀਨੀਅਰ ਆਗੂ ਭਾਜਪਾ 'ਚ ਸ਼ਾਮਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਬਕਾ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਤੇ ਉਨ੍ਹਾਂ ਦੇ ਭਰਾ ਰਿਪਜੀਤ ਬਰਾੜ ਵੀ ਭਾਜਪਾ 'ਚ ਸ਼ਾਮਲ ਹੋਏ।

Four Leader Jointed BJP: ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਆਪਣੀ ਤਾਕਤ ਵਧਾ ਰਹੀ ਹੈ। ਅੱਜ ਵੱਖ-ਵੱਖ ਪਾਰਟੀਆਂ ਦੇ 4 ਸਾਬਕਾ ਸੀਨੀਅਰ ਆਗੂ ਭਾਜਪਾ ‘ਚ ਸ਼ਾਮਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਬਕਾ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਤੇ ਉਨ੍ਹਾਂ ਦੇ ਭਰਾ ਰਿਪਜੀਤ ਬਰਾੜ ਵੀ ਭਾਜਪਾ ‘ਚ ਸ਼ਾਮਲ ਹੋਏ।ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਭਾਜਪਾ ਆਪਣਾ ਕੁਨਬਾ ਵਧਾ ਰਹੀ ਹੈ। ਵੇਖੋ ਵੀਡੀਓ

Published on: Jan 16, 2026 04:40 PM IST