ਬਟਾਲਾ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਰਿਸ਼ਤੇਦਾਰ ਦਾ ਕਤਲ; ਇਸ ਗੈਂਗ ਨੇ ਲਈ ਜ਼ਿੰਮੇਵਾਰੀ!

| Edited By: Isha Sharma

Jun 27, 2025 | 11:43 AM IST

ਸਰਕਾਰੀ ਹਸਪਤਾਲ ਦੇ ਡਾਕਟਰ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇੱਕ ਨੌਜਵਾਨ ਨੂੰ ਗੋਲੀਆਂ ਲੱਗਣ ਨਾਲ ਮ੍ਰਿਤਕ ਲਿਆਂਦਾ ਗਿਆ ਸੀ। ਇਸ ਦੇ ਨਾਲ ਹੀ ਇੱਕ ਗੰਭੀਰ ਜ਼ਖਮੀ ਔਰਤ ਨੂੰ ਵੀ ਹਸਪਤਾਲ ਲਿਆਂਦਾ ਗਿਆ, ਜਿਸਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਇਸ ਦੋਹਰੇ ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ।

ਪੰਜਾਬ ਦੇ ਬਟਾਲਾ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਕਾਦੀਆਂ ਰੋਡ ਤੇ ਬਦਮਾਸ਼ਾਂ ਨੇ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵੀ ਮ੍ਰਿਤਕਾਂ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਇੱਕ ਨੌਜਵਾਨ ਕਰਨਵੀਰ ਸਿੰਘ ਹੈ, ਜੋ ਘੁੰਮਣ ਕਲਾਂ ਦੇ ਪਿੰਡ ਭੀਖੋਵਾਲ ਦਾ ਰਹਿਣ ਵਾਲਾ ਹੈ। ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚੀ ਅਤੇ ਜਾਂਚ ਵਿੱਚ ਜੁਟੀ ਹੋਈ ਹੈ।