ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?
ਇਹ ਸਾਰੀ ਘਟਨਾ ਕਾਲੀਆ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਵਿੱਚ ਸਾਬਕਾ ਮੰਤਰੀ ਦੇ ਘਰ ਦੇ ਬਾਹਰੋਂ ਇੱਕ ਈ-ਰਿਕਸ਼ਾ ਨਿਕਲਦਾ ਦਿਖਾਈ ਦੇ ਰਿਹਾ ਹੈ। ਇਸ ਧਮਾਕੇ ਕਾਰਨ ਸਾਬਕਾ ਮੰਤਰੀ ਦੇ ਵਿਹੜੇ ਵਿੱਚ ਖੜੀ ਕਾਰ ਦਾ ਸ਼ੀਸ਼ਾ ਟੁੱਟ ਗਿਆ। ਜ਼ਮੀਨ ਵਿੱਚ ਇੱਕ ਟੋਆ ਵੀ ਬਣ ਗਿਆ। ਹਾਲਾਂਕਿ, ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ।
ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆ ਮਨਰੰਜਨ ਕਾਲੀਆ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸਿਰਫ਼ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਇਸ ਹਮਲੇ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਹਮਲੇ ਵਿੱਚ ਵਰਤਿਆ ਗਿਆ ਈ-ਰਿਕਸ਼ਾ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਇਸ ਹਮਲੇ ਪਿੱਛੇ ਇੱਕ ਡੂੰਘੀ ਸਾਜ਼ਿਸ਼ ਸੀ ਜਿਸ ਵਿੱਚ ਅੱਤਵਾਦੀ ਅਤੇ ਗੈਂਗਸਟਰ ਨੈੱਟਵਰਕ ਦਾ ਗਠਜੋੜ ਸਾਹਮਣੇ ਆਇਆ ਹੈ।