ਗੁਰਦਾਸਪੁਰ ਦੇ ਗੁਰੂਘਰ ਚੋਂ ਲੱਖ ਰੁਪਏ ਦੀ ਚੋਰੀ, ਵਾਰਦਾਤ CCTV ‘ਚ ਕੈਦ
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਜਿੰਦਰ ਸਿੰਘ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਗੁਰਦੁਆਰਾ ਸਾਹਿਬ ਪੁੱਜੇ ਤਾਂ ਉਨ੍ਹਾਂ ਨੂੰ ਚੋਰੀ ਦੀ ਘਟਨਾ ਦੀ ਸੂਚਨਾ ਮਿਲੀ। ਹਾਲਾਂਕਿ ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਸੀਸੀਟੀਵੀ ਕੈਮਰੇ ਦੇ ਆਧਾਰ ਤੇ ਪੁਲਿਸ ਇਨ੍ਹਾਂ ਲੁਟੇਰਿਆਂ ਦੀ ਭਾਲ ਕਰ ਰਹੀ ਹੈ।
ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਗੁਰਦੁਆਰਾ ਸਾਹਿਬ ‘ਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਲੁਟੇਰਿਆਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਂ ਕਰੀਬ 1 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ। ਮਾਮਲੇ ਦੀ ਜਾਣਕਾਰੀ ਉਸ ਸਮੇਂ ਮਿਲੀ ਜਦੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਉੱਥੇ ਪਹੁੰਚੇ।
ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਜਿੰਦਰ ਸਿੰਘ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਗੁਰਦੁਆਰਾ ਸਾਹਿਬ ਪੁੱਜੇ ਤਾਂ ਉਨ੍ਹਾਂ ਨੂੰ ਚੋਰੀ ਦੀ ਘਟਨਾ ਦੀ ਸੂਚਨਾ ਮਿਲੀ। ਹਾਲਾਂਕਿ ਇਹ ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਸੀਸੀਟੀਵੀ ਕੈਮਰੇ ਦੇ ਆਧਾਰ ਤੇ ਪੁਲੀਸ ਇਨ੍ਹਾਂ ਲੁਟੇਰਿਆਂ ਦੀ ਭਾਲ ਕਰ ਰਹੀ ਹੈ।