ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਦਾ ਕਮਾਲ, ਫਿਲੀਪੀਂਸ ਦੇ ਗੁਰਦੁਆਰੇ ‘ਚ ਸੁਸ਼ੋਭਿਤ ਹੋਣਗੇ ਧਾਰਮਿਕ ਸਥਾਨਾਂ ਦੇ ਮਾਡਲ
ਇਨ੍ਹਾਂ ਮਾਡਲਾਂ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਰਬਾਰ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਸ੍ਰੀ ਨਨਕਾਣਾ ਸਾਹਿਬ ਅਤੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਦਾ ਦ੍ਰਿਸ਼ ਬਣਾ ਕੇ ਸਿੱਖ ਸੰਗਤ ਨੂੰ ਸਮਰਪਿਤ ਕੀਤਾ ਹੈ।
ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਆਪਣੀ ਕਲਾ ਦਾ ਅਦਭੁਤ ਨਮੂਣਾ ਪੇਸ਼ ਕਰਦਿਆਂ ਸਿੱਖਾਂ ਦੇ ਪੰਜ ਧਾਰਮਿਕ ਅਸਥਾਨਾਂ ਦੇ ਮਾਡਲ ਤਿਆਰ ਕੀਤੇ ਹਨ। ਇਨ੍ਹਾਂ ਮਾਡਲਾਂ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਰਬਾਰ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਸ੍ਰੀ ਨਨਕਾਣਾ ਸਾਹਿਬ ਅਤੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਦਾ ਦ੍ਰਿਸ਼ ਬਣਾ ਕੇ ਸਿੱਖ ਸੰਗਤ ਨੂੰ ਸਮਰਪਿਤ ਕੀਤਾ ਹੈ। ਇਨ੍ਹਾਂ ਮਾਡਲਾਂ ਨੂੰ ਬਣਾਉਂਦੇ ਸਮੇਂ ਪੂਰੀ ਮਰਿਆਦਾ ਦਾ ਧਿਆਨ ਰੱਖਿਆ ਗਿਆ ਹੈ। ਵੱਡੀ ਗੱਲ ਇਹ ਹੈ ਕਿ ਇਹ ਸਾਰੇ ਮਾਡਲ ਫਿਲੀਪੀਂਸ ਦੇ ਗੁਰਦੁਆਰਾ ਸਾਹਿਬ ਦੇ ਅਜਾਇਬ ਘਰ ਵਿੱਚ ਸੁਸ਼ੋਭਿਤ ਹੋਣਗੇ। ਗੁਰਪ੍ਰੀਤ ਸਿੰਘ ਪਹਿਲਾਂ ਵੀ ਕਈ ਧਾਰਮਿਕ ਅਸਥਾਨਾਂ ਦੇ ਮਾਡਲ ਬਣਾ ਚੁੱਕੇ ਹਨ। ਵੇਖੋ ਇਹ ਵੀਡੀਓ..
Published on: Sep 24, 2025 05:56 PM IST
