ਪੰਜਾਬ ਦੀ ਪੰਥਕ ਰਾਜਨੀਤੀ ‘ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਦਸੰਬਰ ਨੂੰ ਜਾਰੀ ਕੀਤੇ ਗਏ ਹੁਕਮ ਤੇ ਬਣਾਈ ਗਈ ਭਰਤੀ ਕਮੇਟੀ ਵੱਲੋਂ ਪੰਜਾਬ, ਬਾਹਰਲੇ ਸੂਬਿਆਂ ਤੇ ਵਿਦੇਸ਼ਾਂ ਚ 15 ਲੱਖ ਵਰਕਰਾਂ ਦੀ ਭਰਤੀ ਦਾ ਦਾਅਵਾ ਕਰਦਿਆ ਡੈਲੀਗੇਟਾਂ ਦੀ ਚੋਣ ਤੋਂ ਬਾਅਦ ਅੱਜ ਯਾਨੀ ਸੋਮਵਾਰ ਨੂੰ ਇਜਲਾਸ ਬੁਲਾਇਆ ਸੀ।
Gyani Harpreet Singh: ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗਠਿਤ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜਾ) ਦਾ ਪ੍ਰਧਾਨ ਚੁਣ ਲਿਆ ਹੈ। ਭਰਤੀ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨਾਲ ਮਿਲ ਕੇ ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਇਜਲਾਸ ਕੀਤਾ ਤੇ ਨਵੇਂ ਪ੍ਰਧਾਨ ਦਾ ਐਲਾਨ ਕੀਤਾ।ਭਰਤੀ ਕਮੇਟੀ ਦੇ ਸਾਰੇ ਪੰਜ ਮੈਂਬਰਾਂ ਮਨਪ੍ਰੀਤ ਸਿੰਘ ਅਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ ਤੇ ਸਤਵੰਤ ਕੌਰ ਨੇ ਸਰਬਸੰਮਤੀ ਨਾਲ ਫੈਸਲਾ ਲੈਂਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਦੇ ਮੋਹਰ ਲਗਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਦਸੰਬਰ ਨੂੰ ਜਾਰੀ ਕੀਤੇ ਗਏ ਹੁਕਮ ਤੇ ਬਣਾਈ ਗਈ ਭਰਤੀ ਕਮੇਟੀ ਵੱਲੋਂ ਪੰਜਾਬ, ਬਾਹਰਲੇ ਸੂਬਿਆਂ ਤੇ ਵਿਦੇਸ਼ਾਂ ਚ 15 ਲੱਖ ਵਰਕਰਾਂ ਦੀ ਭਰਤੀ ਦਾ ਦਾਅਵਾ ਕਰਦਿਆ ਡੈਲੀਗੇਟਾਂ ਦੀ ਚੋਣ ਤੋਂ ਬਾਅਦ ਅੱਜ ਯਾਨੀ ਸੋਮਵਾਰ ਨੂੰ ਇਜਲਾਸ ਬੁਲਾਇਆ ਸੀ।
Published on: Aug 11, 2025 07:12 PM IST
