Hamas-Israel War: ਅਲ-ਅਕਸਾ ਮਸਜਿਦ ‘ਚ ਹਿੰਸਾ ਭੜਕਾਉਣ ਦੀ ਕੋਸ਼ਿਸ਼, ਹਮਾਸ ਨੇ ਇਜ਼ਰਾਈਲ ਖਿਲਾਫ ਕੀਤੀ ਤਿਆਰੀ
Hamas-Israel War: ਇਜ਼ਰਾਈਲ ਨਾਲ ਚੱਲ ਰਹੀ ਜੰਗ ਦੌਰਾਨ ਹਮਾਸ ਲੋਕਾਂ ਨੂੰ ਭੜਕਾ ਰਿਹਾ ਹੈ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਇਜ਼ਰਾਈਲ-ਹਮਾਸ ਯੁੱਧ ਲਈ 72 ਘੰਟੇ ਮਹੱਤਵਪੂਰਨ ਮੰਨੇ ਜਾਂਦੇ ਹਨ। ਹਮਾਸ ਇਜ਼ਰਾਈਲ ਦੇ ਕਈ ਇਲਾਕਿਆਂ 'ਤੇ ਹਮਲਾ ਕਰ ਸਕਦਾ ਹੈ। ਇਹ ਵੀ ਅਪੀਲ ਕੀਤੀ ਗਈ ਹੈ ਕਿ ਦੁਨੀਆ ਦੇ ਸਾਰੇ ਦੇਸ਼ ਐਤਵਾਰ ਨੂੰ ਗਾਜ਼ਾ ਦੇ ਸਮਰਥਨ 'ਚ ਰੈਲੀਆਂ ਕਰਨ। ਦੱਸ ਦੇਈਏ ਕਿ ਇਸ ਜੰਗ ਵਿੱਚ ਹੁਣ ਤੱਕ ਹਜ਼ਾਰਾਂ ਬੇਗੁਨਾਹਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ।
ਹਮਾਸ ਅਲ-ਅਕਸਾ ਮਸਜਿਦ ਵਿੱਚ ਇਜ਼ਰਾਈਲ ਵਿਰੁੱਧ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕਰ ਸਕਦਾ ਹੈ। ਹਮਾਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅਲ-ਅਕਸਾ ਮਸਜਿਦ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਹਮਾਸ ਨੇ ਫਲਸਤੀਨ ਅਤੇ ਇਜ਼ਰਾਈਲ ਦੀਆਂ ਸਾਰੀਆਂ ਸਰਹੱਦਾਂ ‘ਤੇ ਹਮਲਾ ਕਰਨ ਦੀ ਗੱਲ ਕਹੀ ਹੈ। ਇਹ ਵੀ ਅਪੀਲ ਕੀਤੀ ਗਈ ਹੈ ਕਿ ਦੁਨੀਆ ਦੇ ਸਾਰੇ ਦੇਸ਼ ਐਤਵਾਰ ਨੂੰ ਗਾਜ਼ਾ ਦੇ ਸਮਰਥਨ ‘ਚ ਰੈਲੀਆਂ ਕਰਨ। ਇਜ਼ਰਾਈਲ ਨਾਲ ਚੱਲ ਰਹੀ ਜੰਗ ਦਰਮਿਆਨ ਹਮਾਸ ਲੋਕਾਂ ਨੂੰ ਭੜਕਾ ਰਿਹਾ ਹੈ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਇਜ਼ਰਾਈਲ-ਹਮਾਸ ਯੁੱਧ ਲਈ 72 ਘੰਟੇ ਮਹੱਤਵਪੂਰਨ ਮੰਨੇ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਹਮਾਸ ਇਜ਼ਰਾਈਲ ਦੇ ਕਈ ਇਲਾਕਿਆਂ ‘ਤੇ ਹਮਲਾ ਕਰ ਸਕਦਾ ਹੈ। ਵੀਡੀਓ ਦੇਖੋ