Israel Hamas war: 25 ਦਿਨਾਂ ਵਿੱਚ ਮਾਰੇ ਗਏ 64 ਕਰਮਚਾਰੀ, ਇਜ਼ਰਾਈਲ-ਹਮਾਸ ਯੁੱਧ ਦੌਰਾਨ ਸੰਯੁਕਤ ਰਾਸ਼ਟਰ ਨੂੰ ਵੱਡਾ ਨੁਕਸਾਨ

| Edited By: Kusum Chopra

| Oct 31, 2023 | 7:35 PM IST

Hamas Israel War: ਇਜ਼ਰਾਈਲ ਅਤੇ ਹਮਾਸ ਦੋਵਾਂ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਦੋਵਾਂ ਪਾਸਿਆਂ ਤੋਂ ਹੋ ਰਹੇ ਹਮਲਿਆਂ ਵਿਚ ਕਈ ਲੋਕ ਮਾਰੇ ਜਾ ਚੁੱਕੇ ਹਨ। ਇਜ਼ਰਾਈਲੀ ਬਲ ਹਮਾਸ ਲੜਾਕਿਆਂ ਦੁਆਰਾ ਬੰਧਕ ਬਣਾਏ ਗਏ ਨਾਗਰਿਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਸੰਯੁਕਤ ਰਾਸ਼ਟਰ ਵੱਲੋਂ ਇਜ਼ਰਾਈਲ-ਹਮਾਸ ਯੁੱਧ ਦੌਰਾਨ ਭਾਰੀ ਨੁਕਸਾਨ ਹੋਣ ਦਾ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 25 ਦਿਨਾਂ ਵਿੱਚ 64 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਗਾਜ਼ਾ ਵਿੱਚ ਸਿਰਫ਼ ਤਿੰਨ ਦਿਨਾਂ ਵਿੱਚ ਇਜ਼ਰਾਇਲੀ ਹਮਲਿਆਂ ਵਿੱਚ 10 ਕਰਮਚਾਰੀ ਮਾਰੇ ਗਏ ਹਨ। UNRWA ਨੇ ਸੰਯੁਕਤ ਰਾਸ਼ਟਰ ਦੇ ਕਰਮਚਾਰੀਆਂ ਦੀ ਮੌਤ ਦਾ ਦਾਅਵਾ ਕੀਤਾ ਹੈ। ਕਰਮਚਾਰੀਆਂ ਦੀ ਮੌਤ ਤੋਂ ਬਾਅਦ ਗਾਜ਼ਾ ਨੂੰ ਲੈ ਕੇ ਸੰਯੁਕਤ ਰਾਸ਼ਟਰ ਦੀ ਚਿੰਤਾ ਵਧ ਗਈ ਹੈ। ਇਜ਼ਰਾਈਲ ਅਤੇ ਹਮਾਸ ਦੋਵਾਂ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਦੋਵਾਂ ਪਾਸਿਆਂ ਤੋਂ ਲਗਾਤਾਰ ਹੋ ਰਹੇ ਹਮਲਿਆਂ ਦੌਰਾਨ ਕਈ ਲੋਕ ਮਾਰੇ ਜਾ ਚੁੱਕੇ ਹਨ। ਹਮਾਸ ਦੇ ਲੜਾਕਿਆਂ ਦੁਆਰਾ ਬੰਧਕ ਬਣਾਏ ਗਏ ਨਾਗਰਿਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਇਜ਼ਰਾਇਲੀ ਫੌਜ, ਦੇਖੋ ਵੀਡੀਓ…

Published on: Oct 31, 2023 07:33 PM IST