ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ
ਡਿੰਪੀ ਨੇ ਦੱਸਿਆ ਕਿ 5 ਦਿਨ ਪਹਿਲਾਂ ਉਨ੍ਹਾਂ ਨੂੰ ਸੀਐਮ ਸਾਹਿਬ ਦੇ ਓਐਸਡੀ ਰਾਜਬੀਰ ਸਿੰਘ ਦਾ ਫੋਨ ਆਇਆ ਸੀ। ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੈਂ ਆਪ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ 4 ਦਿਨ ਸੁਖਬੀਰ ਬਾਦਲ ਦੇ ਪ੍ਰੋਗਰਾਮ ਕਰਵਾਏ।
ਪੰਜਾਬ ਦੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਹਲਕਾ ਇੰਚਾਰਜ ਅਤੇ ਨਜ਼ਦੀਕੀ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਸੀਐਮ ਭਗਵੰਤ ਮਾਨ ਖੁਦ ਗਿੱਦੜਬਾਹਾ ਪੁੱਜੇ ਹਨ।ਸਟੇਜ ਤੇ ਆਉਂਦੇ ਹੀ ਸੀਐਮ ਮਾਨ ਨੇ ਡਿੰਪੀ ਨੂੰ ਜੱਫੀ ਪਾ ਲਈ। ਇਸ ਤੋਂ ਬਾਅਦ ਉਨ੍ਹਾਂ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਡਿੰਪੀ ਨੇ ਕਿਹਾ ਕਿ ਉਨ੍ਹਾਂ ਨੇ 38 ਸਾਲ ਪੰਥ ਦੀ ਸੇਵਾ ਕੀਤੀ ਹੈ। ਪਰ ਹੁਣ ਮੇਰੇ ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਮਹੀਨਿਆਂ ਤੋਂ ਆਮ ਆਦਮੀ ਪਾਰਟੀ ਨਾਲ ਉਨ੍ਹਾਂ ਦੀਆਂ ਮੀਟਿੰਗਾਂ ਚੱਲ ਰਹੀਆਂ ਸਨ।