Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ….
ਮੰਤਰੀ ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਰਾਜਨੀਤਿਕ ਤੇ ਨਿੱਜੀ ਜੀਵਨ ਦੀ ਹਰ ਕਾਮਯਾਬੀ ਸਿਰਫ਼ ਤੇ ਸਿਰਫ਼ ਗੁਰੂ ਸਾਹਿਬ ਦੀ ਰਹਿਮਤ ਤੇ ਛੇਵੇਂ ਪਾਤਸ਼ਾਹ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਕਿਰਪਾ ਨਾਲ ਸੰਭਵ ਹੋਈ ਹੈ। ਉਨ੍ਹਾਂ ਨੇ ਕਿਹਾ, ਮੇਰੇ ਕੋਲ ਕੋਈ ਅਜਿਹਾ ਗੁਣ ਨਹੀਂ ਜਿਸ 'ਤੇ ਮੈਂ ਮਾਣ ਕਰ ਸਕਾਂ, ਮੇਰੀ ਹਰ ਸਫਲਤਾ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ।
ਪੰਜਾਬ ਦੇ ਕੈਬਿਨੇਟ ਮੰਤਰੀ ਹਰਜੋਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਰ। ਇਸ ਮੌਕੇ ਉਨ੍ਹਾਂ ਨੇ 1100 ਰੁਪਏ ਦੀ ਕੜਾਹ ਪ੍ਰਸਾਦ ਦੀ ਦੇਗ ਚੜ੍ਹਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਬੈਂਸ ਨੂੰ 350 ਸਾਲਾਂ ਸ਼ਹੀਦੀ ਸਮਾਰੋਹ, ਸ੍ਰੀਨਗਰ ਚ ਗੀਤ ਤੇ ਭੰਗੜੇ ਮਾਮਲੇ ਦੇ ਵਿਵਾਦ ਚ ਤਨਖਾਹੀਆ ਐਲਾਨਿਆ ਗਿਆ ਸੀ ਤੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਪੂਰੀ ਕਰਨ ਦਾ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਈ ਗਈ ਸੀ। ਸਜਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀ ਕਿਹਾ….ਵੇਖੋ
Published on: Aug 13, 2025 05:56 PM IST
