AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਹਰਪਾਲ ਸਿੰਘ ਚੀਮਾ ਨੇ ਕਾਂਗਰਸ ਅਤੇ ਭਾਜਪਾ 'ਤੇ ਤਿੱਖਾ ਹਮਲਾ ਕਰਦਿਆਂ ਇਲਜ਼ਾਮ ਲਗਾਇਆ ਹੈ ਕਿ ਦੋਵੇਂ ਪਾਰਟੀਆਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਬਚਾਉਣ ਲਈ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਝੂਠੀਆਂ ਐਫਆਈਆਰਜ਼ ਅਤੇ ਰਾਜਨੀਤਿਕ ਦਬਾਅ ਰਾਹੀਂ 'ਆਪ' ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਅਤੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਇਲਜ਼ਾਮ ਲਗਾਇਆ ਹੈ ਕਿ ਦੋਵੇਂ ਪਾਰਟੀਆਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਬਚਾਉਣ ਲਈ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਝੂਠੀਆਂ ਐਫਆਈਆਰਜ਼ ਅਤੇ ਰਾਜਨੀਤਿਕ ਦਬਾਅ ਰਾਹੀਂ ‘ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂ ਹੁਣ ਝੂਠੀਆਂ ਐਫਆਈਆਰਜ਼ ਦਰਜ ਕਰਕੇ ‘ਆਪ’ ਨੂੰ ਚੁੱਪ ਕਰਾਉਣ ਦੀ ਸਾਜ਼ਿਸ਼ ਰਚ ਰਹੇ ਹਨ।
