ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੜ੍ਹਬਾ ਹਲਕੇ ਦੇ ਸਰਕਾਰੀ ਸਕੂਲ ਦਾ ਕੀਤਾ ਅਚਨਚੇਤ ਦੌਰਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੜ੍ਹਬਾ ਦੇ ਇੱਕ ਸਰਕਾਰੀ ਸਕੂਲ ਦਾ ਅਚਾਨਕ ਦੌਰਾ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੜ੍ਹਾਈ ਦਾ ਜਾਇਜ਼ਾ ਲਿਆ ਅਤੇ ਅਧਿਆਪਕਾਂ ਦੀ ਹਾਜ਼ਰੀ ਦੀ ਜਾਂਚ ਕੀਤੀ। ਇਸ ਦੌਰੇ ਦਾ ਮਕਸਦ ਸਿੱਖਿਆ ਪ੍ਰਣਾਲੀ ਦੀ ਜ਼ਮੀਨੀ ਹਕੀਕਤ ਨੂੰ ਸਮਝਣਾ ਹੈ ਅਤੇ ਭਵਿੱਖ ਵਿੱਚ ਸੁਧਾਰ ਲਿਆਉਣਾ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਬਿਲਕੁਲ ਵੱਖਰੇ ਅੰਦਾਜ਼ ਵਿੱਚ ਨਜ਼ਰ ਆਏ। ਬਿਨਾਂ ਕਿਸੇ ਪੂਰਵ ਜਾਣਕਾਰੀ ਦੇ ਉਹ ਅਚਾਨਕ ਦਿੜ੍ਹਬਾ ਹਲਕੇ ਦੇ ਪਿੰਡ ਖਨਾਲ ਕਲਾਂ ਦੇ ਇੱਕ ਸਰਕਾਰੀ ਸਕੂਲ ਪਹੁੰਚ ਗਏ। ਇਸ ਦੌਰਾਨ ਵਿੱਤ ਮੰਤਰੀ ਨੇ ਨਾ ਸਿਰਫ਼ ਕਲਾਸ ਵਿੱਚ ਬੈਠ ਕੇ ਬੱਚਿਆਂ ਦੀ ਪੜ੍ਹਾਈ ਦੇਖੀ, ਸਗੋਂ ਕੁੜੀਆਂ ਨਾਲ ਟੇਬਲ ਟੈਨਿਸ ਵੀ ਖੇਡਿਆ।
