ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ ‘ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਨਾਇਬ ਸਿੰਘ ਸੈਣੀ ਕੱਲ੍ਹ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਸੀਐਮ ਸੈਣੀ ਦੇ ਨਾਲ 13 ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ। ਇਸ ਵਾਰ ਹਰਿਆਣਾ ਵਿੱਚ ਭਾਜਪਾ ਨੇ ਪੂਰੇ ਬਹੁਮਤ ਨਾਲ ਸਰਕਾਰ ਬਣਾਈ ਹੈ। ਇਸ ਵਾਰ ਭਾਜਪਾ ਨੇ ਹਰਿਆਣਾ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ।
ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਕੁਰਸੀ ਸੰਭਾਲਦੇ ਹੀ ਉਨ੍ਹਾਂ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਵੱਡੇ ਤੋਹਫੇ ਦਿੱਤੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਸੈਣੀ ਨੇ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੰਭੀਰ ਕਿਡਨੀ ਦੇ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਾਰੇ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।
Latest Videos