EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ

| Edited By: Isha Sharma

Sep 01, 2024 | 1:35 PM

ਮੰਨਿਆ ਜਾ ਰਿਹਾ ਹੈ ਕਿ ਭਾਜਪਾ ਨੇ ਤਿਉਹਾਰਾਂ ਅਤੇ ਛੁੱਟੀਆਂ ਦੇ ਮੱਦੇਨਜ਼ਰ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਹੁਣ ਚੋਣ ਕਮਿਸ਼ਨ ਨੇ ਸਵੀਕਾਰ ਕਰ ਲਿਆ ਹੈ। ਚੋਣਾਂ ਮੁਲਤਵੀ ਕਰਨ ਬਾਰੇ ਕਿਹਾ ਗਿਆ ਕਿ 1 ਅਕਤੂਬਰ ਦੀ ਤਰੀਕ ਵੀਕਐਂਡ, ਜਨਤਕ ਛੁੱਟੀਆਂ ਅਤੇ ਤਿਉਹਾਰਾਂ ਨਾਲ ਟਕਰਾ ਰਹੀ ਹੈ। ਇਹ ਸ਼ਨੀਵਾਰ ਅਤੇ ਐਤਵਾਰ, ਸਤੰਬਰ 28-29 ਹੈ। ਇਸ ਤੋਂ ਬਾਅਦ 2 ਅਕਤੂਬਰ ਬੁੱਧਵਾਰ ਨੂੰ ਵੀ ਛੁੱਟੀ ਹੈ, ਅਜਿਹੇ ਚ ਲੋਕਾਂ ਦੇ ਸ਼ਹਿਰ ਤੋਂ ਬਾਹਰ ਜਾਣ ਦੀ ਸੰਭਾਵਨਾ ਹੈ।

ਚੋਣ ਕਮਿਸ਼ਨ ਨੇ ਹਰਿਆਣਾ ਵਿੱਚ ਵੋਟਾਂ ਦੀ ਤਰੀਕ ਵਧਾ ਦਿੱਤੀ ਹੈ। ਸੂਬੇ ਚ ਹੁਣ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਨਤੀਜੇ 8 ਅਕਤੂਬਰ ਨੂੰ ਸਾਹਮਣੇ ਆਉਣਗੇ। ਇਸ ਤੋਂ ਪਹਿਲਾਂ ਸੂਬੇ ਚ 1 ਅਕਤੂਬਰ ਨੂੰ ਵੋਟਿੰਗ ਹੋਣੀ ਸੀ, ਜਦਕਿ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ 4 ਅਕਤੂਬਰ ਨੂੰ ਨਤੀਜੇ ਆਉਣੇ ਸਨ। ਹੁਣ ਦੋਵਾਂ ਸੂਬਿਆਂ ਦੇ ਚੋਣ ਨਤੀਜੇ 8 ਅਕਤੂਬਰ ਨੂੰ ਸਾਹਮਣੇ ਆਉਣਗੇ। ਭਾਜਪਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਵੋਟਾਂ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਸੀ।