ਹੁਕਮ ਨਾ ਮੰਨਣ ‘ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ

| Edited By: Kusum Chopra

| Jul 19, 2024 | 1:52 PM

ਪੰਜਾਬ ਅਤੇ ਹਰਿਆਣਾ ਦੇ ਕਿਸਾਨ 13 ਫਰਵਰੀ ਤੋਂ ਸ਼ੰਭੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਹਨ।ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਅੱਠ ਲੇਅਰਾਂ ਦੀ ਸੁਰੱਖਿਆ ਲਗਾਈ ਹੈ, ਦੂਜੇ ਪਾਸੇ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤੇ ਸਨ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹ ਦਿੱਤਾ ਜਾਵੇ। ਪਰ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਫੈਸਲੇ ਦੀ ਪਾਲਣਾ ਨਹੀਂ ਕੀਤੀ।

ਹਾਈਕੋਰਟ ਦੇ 10 ਜੁਲਾਈ ਦੇ ਹੁਕਮਾਂ ਖਿਲਾਫ ਹਰਿਆਣਾ ਸਰਕਾਰ ਸੁਪਰੀਮ ਕੋਰਟ ਪਹੁੰਚ ਗਈ ਹੈ। ਇਸ ਮਾਮਲੇ ਵਿੱਚ ਸੁਣਵਾਈ 22 ਜੁਲਾਈ ਅਦਾਲਤ ਵਿੱਚ ਕੀਤੀ ਜਾਣੀ ਹੈ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ, ਨਾਇਬ ਸੈਣੀ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਹਾਈ ਕੋਰਟ ਨੇ ਜ਼ਮੀਨੀ ਹਕੀਕਤ ਜਾਣੇ ਬਿਨਾਂ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਲਾਂਕਿ SC ਨੇ ਅਜੇ ਤੱਕ ਇਸ ਮਾਮਲੇ ‘ਚ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ। ਇਸ ਲਈ ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ। ਦੂਜੇ ਪਾਸੇ ਸ਼ੰਭੂ ਸਰਹੱਦ ‘ਤੇ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਤੇਜ਼ ਹੋ ਗਿਆ ਹੈ। ਉਹ ਆਪਣੀ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਵੀਡੀਓ ਦੇਖੋ

Published on: Jul 19, 2024 01:22 PM