ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ ‘ਚ ਬਣੇਗਾ ਗੇਮ ਚੇਂਜਰ?

| Edited By: Ramandeep Singh

Jul 17, 2024 | 7:09 PM

ਹਰਿਆਣਾ ਸਰਕਾਰ ਨੇ ਅਗਨੀਵੀਰ ਲਈ ਵੱਡਾ ਐਲਾਨ ਕੀਤਾ ਹੈ। ਸੀਐਮ ਸੈਣੀ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਤੇ ਅਗਨੀਵੀਰਾਂ ਦੀ ਸਿੱਧੀ ਭਰਤੀ ਕੀਤੀ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਗਰੁੱਪ ਡੀ ਦੀਆਂ ਭਰਤੀਆਂ ਵਿੱਚ ਅਗਨੀਵੀਰਾਂ ਨੂੰ ਵੀ ਰਾਖਵਾਂਕਰਨ ਮਿਲੇਗਾ।

ਹਰਿਆਣਾ ਸਰਕਾਰ ਨੇ ਅਗਨੀਵੀਰਾਂ ਲਈ ਵੱਡਾ ਐਲਾਨ ਕੀਤਾ ਹੈ। ਨਾਇਬ ਸਰਕਾਰ ਨੇ ਕਿਹਾ ਕਿ ਪੁਲਿਸ-ਮਾਈਨਿੰਗ ਗਾਰਡ ਦੀ ਭਰਤੀ ਵਿੱਚ 10 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਗਰੁੱਪ ਸੀ ਦੀ ਭਰਤੀ ਵਿੱਚ 5 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਜਾਵੇਗਾ। ਅਗਨੀਵੀਰ ਸੈਨਿਕਾਂ ਵੱਲੋਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲਏ ਗਏ ਕਰਜ਼ਿਆਂ ਦਾ ਵਿਆਜ ਵੀ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ। ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਅਗਨੀਵੀਰ ਨੂੰ ਸਰਕਾਰੀ ਵਿਭਾਗਾਂ ਦੀਆਂ ਅਸਾਮੀਆਂ ਤੇ ਸਿੱਧੀ ਭਰਤੀ ਕੀਤੀ ਜਾਵੇਗੀ। ਗਰੁੱਪ ਸੀ-ਡੀ ਵਿੱਚ ਭਰਤੀ ਲਈ ਉਮਰ ਵਿੱਚ 3 ਸਾਲ ਦੀ ਛੋਟ ਦਿੱਤੀ ਜਾਵੇਗੀ। ਵੀਡੀਓ ਦੇਖੋ