ਹਰਿਆਣਾ ਨੂੰ ਜ਼ਮੀਨ ਦੇਣ ‘ਤੇ ਹੰਗਾਮਾ: ਚੰਡੀਗੜ੍ਹ ‘ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ ‘ਚ ਕਿਉਂ ਹੰਗਾਮਾ?

| Edited By: Isha Sharma

| Dec 05, 2024 | 6:10 PM

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ 22 ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ। ਪੰਜਾਬ ਅਤੇ ਹਰਿਆਣਾ ਦੀ ਵੰਡ ਸਮੇਂ ਚੰਡੀਗੜ੍ਹ ਨੂੰ ਅਸਥਾਈ ਤੌਰ 'ਤੇ ਦੋਵਾਂ ਦੀ ਰਾਜਧਾਨੀ ਬਣਾਇਆ ਗਿਆ ਸੀ ਅਤੇ ਇੱਥੋਂ ਹੀ ਸ਼ਾਸਨ ਅਤੇ ਪ੍ਰਸ਼ਾਸਨਿਕ ਕੰਮ ਚਲਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਹਰਿਆਣਾ ਵੱਲੋਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਬਣਾਉਣ ਦਾ ਫੈਸਲਾ ਬਿਲਕੁਲ ਗਲਤ ਹੈ।

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਚੰਡੀਗੜ੍ਹ ਵਿੱਚ ਮਨਜ਼ੂਰੀ ਦੇ ਦਿੱਤੀ ਹੈ। ਹੁਣ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਮਿਲੇਗੀ। ਪਰ ਇਸ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਫੈਸਲੇ ਦੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਸਰਕਾਰ ਦਾ ਪੱਖ ਪੇਸ਼ ਰੱਖਦੇ ਹੋਏ ਕਿਹਾ ਜਦੋਂ 1966 ਵਿੱਚ ਹਰਿਆਣਾ ਨੂੰ ਪੰਜਾਬ ਵਿੱਚੋਂ ਕੱਢ ਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ। ਜਦੋਂ ਤੱਕ ਹਰਿਆਣਾ ਆਪਣੀ ਰਾਜਧਾਨੀ ਨਹੀਂ ਬਣਾਉਂਦਾ, ਉਦੋਂ ਤੱਕ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਹੀ ਰਹੇਗਾ। ਪਰ ਅੱਜ 58 ਸਾਲ ਹੋ ਗਏ ਹਨ ਕਿ ਚੰਡੀਗੜ੍ਹ ਪੰਜਾਬ ਨੂੰ ਨਹੀਂ ਸੌਂਪਿਆ ਗਿਆ।

Published on: Nov 14, 2024 03:06 PM