ਮੰਤਰੀ ਬਲਬੀਰ ਸਿੰਘ ਨੇ ਜਲਾਲਾਬਾਅਦ ਸਿਵਲ ਹਸਪਤਾਲ ਦਾ ਕੀਤਾ ਦੌਰਾ, ਕਿਹਾ- ਸਿਹਤ ਸਾਡਾ ਮੁੱਖ ਏਜੰਡਾ Punjabi news - TV9 Punjabi

ਮੰਤਰੀ ਬਲਬੀਰ ਸਿੰਘ ਨੇ ਜਲਾਲਾਬਾਅਦ ਸਿਵਲ ਹਸਪਤਾਲ ਦਾ ਕੀਤਾ ਦੌਰਾ, ਕਿਹਾ- ਸਿਹਤ ਸਾਡਾ ਮੁੱਖ ਏਜੰਡਾ

Updated On: 

14 Nov 2023 18:16 PM

ਜਲਾਲਾਬਾਅਦ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦੀ ਸਿਹਤ ਸਹੂਲਤਾਂ ਨੂੰ ਤਰਜੀਹ ਦੇ ਰਹੀ ਹੈ। ਇਸ ਦੇ ਚੱਲਦੇ ਪੂਰੇ ਪੰਜਾਬ ਨੂੰ ਰੰਗਲਾ ਬਣਾਉਣ ਦੀ ਕੋਸ਼ੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਸਿਹਤ ਅਤੇ ਸਿੱਖਿਆ ਵੱਲ ਧਿਆਨ ਨਹੀਂ ਦਿੰਦੀਆਂ ਸਨ ਪਰ ਇਸ ਸਰਕਾਰ ਨੇ ਇਸ ਖੇਤਰ ਚ ਕੰਮ ਕਰਨਾ ਸ਼ੁਰੂ ਕੀਤਾ ਹੈ।

Follow Us On

ਸਿਹਤ ਮੰਤਰੀ ਬਲਬੀਰ ਸਿੰਘ ਨੇ ਜਲਾਲਾਬਾਅਦ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਮਰੀਜਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਇਸ ਦੌਰਾਨ ਸਟਾਫ ਦੀ ਕਮੀ ਨੂੰ ਲੈ ਕੇ ਕੀਤੇ ਸਵਾਲ ਤੇ ਜਵਾਬ ਦਿੱਤਾ ਕਿ ਉਹ ਇਸ ਗੱਲ ਤੋਂ ਜਾਣੂ ਹਨ ਅਤੇ ਇਸ ਲਈ ਲਗਾਤਾਰ ਜਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ‘ਚ ਭਰਤੀਆਂ ਕੀਤੀ ਗਈਆਂ ਹਨ ਅਜੇ ਉਨ੍ਹਾਂ ਨੇ ਡਿਊਟੀ ਜੁਆਇਨ ਨਹੀਂ ਕੀਤੀ ਹੈ।

ਨਾਲ ਹੀ ਉਨ੍ਹਾਂ ਕਿਹਾ ਕਿ ਸਟਾਫ਼ ਭਰਤੀ ਨੂੰ ਲੈ ਕੇ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ। ਨਾਲ ਹੀ ਬਰਡਰ ਇਲਾਕੇ ਚ ਤੈਨਾਤੀ ਦੀ ਸਮੱਸਿਆਵਾਂ ਬਣੀਆਂ ਹੋਈਆਂ ਹਨ। ਇਸ ਨੂੰ ਲੈ ਕੇ ਸਰਕਾਰ ਨੀਤੀ ਬਣਾ ਰਹੀ ਹੈ। ਮੁਹੱਲਾ ਕਲੀਨਿਕਾਂ ਨੂੰ ਲੋਕਾਂ ਵੱਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਸਕੈਂਡਰੀ ਸਿਹਤ ਸਹੁਲਤਾਂ ‘ਚ ਵੀ ਸੁਧਾਰ ਕਰਨ ਲਈ ਕਿਹਾ ਹੈ।

Tags :
Exit mobile version