Delhi: ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ‘ਚ ਸੁਣਵਾਈ ਅੱਜ
ਦਿੱਲੀ ਹਾਈ ਕੋਰਟ ਅੱਜ ਹਿੰਦੂ ਸੈਨਾ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ। ਹਿੰਦੂ ਸੈਨਾ ਨੇ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਐਮ ਦੇ ਅਹੁਦੇ ਤੋਂ ਹਟਾਉਣ ਲਈ ਇਹ ਪਟੀਸ਼ਨ ਦਾਇਰ ਕੀਤੀ ਸੀ।
ਦਿੱਲੀ ਹਾਈਕੋਰਟ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਇਹ ਪਟੀਸ਼ਨ ਹਿੰਦੂ ਸੈਨਾ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਦੀ ਤਰਫੋਂ ਦਾਇਰ ਕੀਤੀ ਗਈ ਹੈ। ਹਿੰਦੂ ਸੈਨਾ ਵੱਲੋਂ ਵਕੀਲ ਵਰੁਣ ਕੁਮਾਰ ਸਿਨਹਾ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰਨਗੇ। ਹਿੰਦੂ ਸੈਨਾ ਦੀ ਤਰਫੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਦਿੱਲੀ ਦੇ LG ਨੂੰ ਆਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਸੰਵਿਧਾਨ ‘ਚ ਅਜਿਹੀ ਕੋਈ ਧਾਰਨਾ ਨਹੀਂ ਹੈ ਕਿ ਕਿਸੇ ਮੁੱਖ ਮੰਤਰੀ ਦੀ ਗ੍ਰਿਫਤਾਰੀ ਦੀ ਸਥਿਤੀ ‘ਚ ਸਰਕਾਰ ਨੂੰ ਨਿਆਂਇਕ ਜਾਂ ਪੁਲਿਸ ਹਿਰਾਸਤ ‘ਚੋਂ ਚਲਾਇਆ ਜਾਵੇ। ਵੀਡੀਓ ਦੇਖੋ