SYL ਵਿਵਾਦ ‘ਤੇ ਸੁਣਵਾਈ, Supreme Court ਦੀ ਪੰਜਾਬ ਸਰਕਾਰ ਨੂੰ ਨਸੀਹਤ

| Edited By: Kusum Chopra

| Oct 04, 2023 | 7:17 PM

SYL ਨਹਿਰ ਦੇ ਵਿਵਾਦ ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੜੀ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ਤੇ ਰਾਜਨੀਤੀ ਨਾ ਕਰੇ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ ਅਤੇ ਕਿਹਾ ਕਿ ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ।

ਪੰਜਾਬ ਸਰਕਾਰ ਦੇ ਰਵੱਈਏ ਤੋਂ ਸੁਪਰੀਮ ਕੋਰਟ ਦਾ ਨਾਰਾਜ਼ਗੀ ਜਾਹਿਰ ਕੀਤੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਹੈ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਨੂੰ ਹੋਵੇਗੀ।

Published on: Oct 04, 2023 05:35 PM