ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ

| Edited By: Isha Sharma

Jul 16, 2025 | 2:48 PM IST

ਕਰਨਲ ਦੀ ਪਤਨੀ ਨੇ ਹਾਈਕੋਰਟ ਦੇ ਨਿਰਦੇਸ਼ ਮਿਲਣ ਤੋਂ ਬਾਅਦ ਕਿਹਾ ਕਿ ਇਹ ਫੈਸਲਾ ਰਾਹਤ ਦੇਣ ਵਾਲਾ ਹੈ ਤੇ ਉਮੀਦ ਹੈ ਕਿ ਸੱਚਾਈ ਸਾਹਮਣੇ ਆਵੇਗੀ। ਜਲਦੀ ਹੀ ਅਦਾਲਤ ਵੱਲੋਂ ਰਸਮੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਜਾਣਗੇ, ਜਿਸ ਚ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਸੀਬੀਆਈ ਕਿੰਨੇ ਸਮੇਂ ਵਿੱਚ ਮਾਮਲੇ ਦੀ ਜਾਂਚ ਪੂਰੀ ਕਰੇਗੀ।

ਭਾਰਤੀ ਸੇਨਾ ਦੇ ਕਰਨਲ ਪੁਸ਼ਪਿੰਦਰ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ। ਕਰਨਲ ਤੇ ਉਨ੍ਹਾਂ ਦੇ ਬੇਟੇ ਨਾਲ ਮਾਰਚ ਚ ਪਟਿਆਲਾ ਚ ਕੁੱਟਮਾਰ ਹੋਈ ਸੀ। ਪੰਜਾਬ ਦੇ ਹਰਿਆਣਾ ਹਾਈਕੋਰਟ ਨੇ 16 ਜੁਲਾਈ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਸੌਂਪੀ ਗਈ ਸੀ, ਪਰ ਅਦਾਲਤ ਨੇ ਮੰਨਿਆ ਕਿ ਪੁਲਿਸ ਮਾਮਲੇ ਦੀ ਨਿਰਪੱਖ ਤੇ ਪ੍ਰਭਾਵੀ ਜਾਂਚ ਕਰਨ ਲਈ ਕਾਮਯਾਬ ਨਹੀਂ ਰਹੀ।