Himachal Pardesh Flood: ਭਾਰੀ ਮੀਂਹ ਨੇ ਮਚਾਈ ਤਬਾਹੀ, ਕੁਝ ਦੇਰ ‘ਚ ਹੀ ਢਹਿ ਗਿਆ ਪੈਟਰੋਲ ਪੰਪ
ਹਿਮਾਚਲ ਪ੍ਰਦੇਸ਼ ਦੇ ਇਕ ਜ਼ਿਲ੍ਹੇ 'ਚ ਐਤਵਾਰ ਨੂੰ ਮੀਂਹ ਨੇ ਤਬਾਹੀ ਮਚਾਈ। ਸੂਬੇ ਦੇ ਊਨਾ ਜ਼ਿਲ੍ਹੇ ਵਿੱਚ ਦੋ ਹਾਦਸਿਆਂ ਵਿੱਚ 14 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਲੋਕ ਲਾਪਤਾ ਹਨ। ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ।
ਊਨਾ ਦੇ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਐਤਵਾਰ ਨੂੰ ਜ਼ਿਲ੍ਹੇ ਦੇ ਕਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਰਕਾਰੀ ਤੰਤਰ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਤਾਂ ਜੋ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੀ ਤਤਪਰਤਾ ਅਤੇ ਵਚਨਬੱਧਤਾ ਨੂੰ ਦੁਹਰਾਇਆ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।