ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
Himachal Flood: ਹਿਮਾਚਲ ਪ੍ਰਦੇਸ਼ ਭਾਰੀ ਬਾਰਿਸ਼ ਕਾਰਨ ਵਿੱਚ ਲੈਂਡ ਸਲਾਈਡ ਅਤੇ ਹੜ੍ਹ ਦਾ ਕਹਿਰ

Himachal Flood: ਹਿਮਾਚਲ ਪ੍ਰਦੇਸ਼ ਭਾਰੀ ਬਾਰਿਸ਼ ਕਾਰਨ ਵਿੱਚ ਲੈਂਡ ਸਲਾਈਡ ਅਤੇ ਹੜ੍ਹ ਦਾ ਕਹਿਰ

tv9-punjabi
TV9 Punjabi | Updated On: 04 Aug 2025 19:10 PM IST

ਸ਼ਿਮਲਾ ਦੇ ਕੁਮਾਰਸੇਨ ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਜੇਸੀਬੀ ਡਰਾਈਵਰ ਦੀ ਮੌਤ ਹੋ ਗਈ। ਕੁੱਲੂ ਜ਼ਿਲ੍ਹੇ ਦੇ ਮਲਾਨਾ ਪਿੰਡ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ।

ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਭਾਰੀ ਬਾਰਿਸ਼ ਕਾਰਨ ਸਥਿਤੀ ਚਿੰਤਾਜਨਕ ਹੈ। ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸਿਰਮੌਰ ਜ਼ਿਲ੍ਹੇ ਦੇ ਪਾਉਂਟਾ ਸਾਹਿਬ ਵਿੱਚ ਵੱਡੀ ਗਿਣਤੀ ਚ ਜ਼ਮੀਨ ਖਿਸਕਣ ਕਾਰਨ ਰਾਸ਼ਟਰੀ ਰਾਜਮਾਰਗ 707 ਪੂਰੀ ਤਰ੍ਹਾਂ ਬੰਦ ਹੋ ਗਿਆ ਹੈ, ਜਿਸ ਕਾਰਨ ਆਵਾਜਾਈ ਜਾਮ ਹੋ ਗਈ ਹੈ। ਸ਼ਿਮਲਾ ਦੇ ਕੁਮਾਰਸੇਨ ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਜੇਸੀਬੀ ਡਰਾਈਵਰ ਦੀ ਮੌਤ ਹੋ ਗਈ। ਕੁੱਲੂ ਜ਼ਿਲ੍ਹੇ ਦੇ ਮਲਾਨਾ ਪਿੰਡ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਬਿਲਾਸਪੁਰ ਜ਼ਿਲ੍ਹੇ ਵਿੱਚ ਵੀ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ, ਹਾਲਾਂਕਿ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਹੋਰ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ। ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟਿਆ ਹੋਇਆ ਹੈ।

Published on: Aug 04, 2025 07:09 PM