ਹਿਮਾਚਲ ਦੇ ਇਤਿਹਾਸ ‘ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ ‘ਚ ਨਹੀਂ ਆਇਆ ਪੈਸਾ
ਹਿਮਾਚਲ ਪ੍ਰਦੇਸ਼ 'ਤੇ ਇਸ ਸਮੇਂ ਕਰੀਬ 94 ਹਜ਼ਾਰ ਕਰੋੜ ਰੁਪਏ ਦਾ ਵੱਡਾ ਕਰਜ਼ਾ ਹੈ। ਇਸ ਵਿੱਤੀ ਬੋਝ ਨੇ ਸੂਬੇ ਦੀ ਵਿੱਤੀ ਸਥਿਤੀ ਨੂੰ ਕਾਫੀ ਕਮਜ਼ੋਰ ਕਰ ਦਿੱਤਾ ਹੈ, ਜਿਸ ਕਾਰਨ ਸੂਬਾ ਸਰਕਾਰ ਨੂੰ ਪੁਰਾਣੇ ਕਰਜ਼ੇ ਮੋੜਨ ਲਈ ਨਵੇਂ ਕਰਜ਼ੇ ਲੈਣੇ ਪਏ ਹਨ। ਰਾਜ ਸਰਕਾਰ 'ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਗਭਗ 10 ਹਜ਼ਾਰ ਕਰੋੜ ਰੁਪਏ ਦੀਆਂ ਦੇਣਦਾਰੀਆਂ ਹਨ।
ਹਿਮਾਚਲ ਪ੍ਰਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਸੂਬੇ ਦੇ 2 ਲੱਖ ਮੁਲਾਜ਼ਮਾਂ ਅਤੇ ਡੇਢ ਲੱਖ ਪੈਨਸ਼ਨਰਾਂ ਨੂੰ 1 ਨੂੰ ਤਨਖਾਹ ਅਤੇ ਪੈਨਸ਼ਨ ਨਹੀਂ ਮਿਲ ਸਕੀ। ਇਹ ਸਥਿਤੀ ਸੂਬੇ ਦੇ ਮੌਜੂਦਾ ਆਰਥਿਕ ਸੰਕਟ ਕਾਰਨ ਪੈਦਾ ਹੋਈ ਹੈ, ਜਿਸ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਜੀਵਨ ‘ਤੇ ਬੁਰਾ ਅਸਰ ਪੈ ਰਿਹਾ ਹੈ। ਹਿਮਾਚਲ ਪ੍ਰਦੇਸ਼ ‘ਤੇ ਇਸ ਸਮੇਂ ਕਰੀਬ 94 ਹਜ਼ਾਰ ਕਰੋੜ ਰੁਪਏ ਦਾ ਵੱਡਾ ਕਰਜ਼ਾ ਹੈ। ਇਸ ਵਿੱਤੀ ਬੋਝ ਨੇ ਸੂਬੇ ਦੀ ਵਿੱਤੀ ਸਥਿਤੀ ਨੂੰ ਕਾਫੀ ਕਮਜ਼ੋਰ ਕਰ ਦਿੱਤਾ ਹੈ, ਜਿਸ ਕਾਰਨ ਸੂਬਾ ਸਰਕਾਰ ਨੂੰ ਪੁਰਾਣੇ ਕਰਜ਼ੇ ਮੋੜਨ ਲਈ ਨਵੇਂ ਕਰਜ਼ੇ ਲੈਣੇ ਪਏ ਹਨ। ਰਾਜ ਸਰਕਾਰ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਗਭਗ 10 ਹਜ਼ਾਰ ਕਰੋੜ ਰੁਪਏ ਦੀਆਂ ਦੇਣਦਾਰੀਆਂ ਹਨ। ਇਹ ਰਾਸ਼ੀ ਅਦਾ ਨਾ ਕਰਨ ਕਾਰਨ ਸਰਕਾਰ ਨੂੰ ਭਾਰੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਵੀ ਲੋਕਾਂ ਨੂੰ ਤਨਖ਼ਾਹ ਅਤੇ ਪੈਨਸ਼ਨ ਨਾ ਮਿਲਣ ਦਾ ਖ਼ਦਸ਼ਾ ਹੈ।