Daduwaal: ਹਰਿਆਣਾ SGPC ਦੇ ਸਾਬਕਾ ਪ੍ਰਧਾਨ ਦਾਦੂਵਾਲ ਨੇ ਕਿਉਂ ਕੀਤੀ CM ਮਾਨ ਦੀ ਤਾਰੀਫ ?
Updated On: 06 Apr 2023 14:12 PM
ਪਹਿਲੀਆਂ ਸਰਕਾਰਾਂ ਨੇ ਤਾਂ ਸ਼ਾਂਤਮਈ ਬੈਠੇ ਲੋਕਾਂ ਉਤੇ ਗੋਲੀਆਂ ਚਲਵਾ ਦਿੱਤੀਆਂ। ਨਾਲ ਹੀ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਨੌਜਵਾਨਾਂ ਤੋਂ ਐਨਐਏ ਨੂੰ ਤੁਰੰਤ ਹਟਾਇਆ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
Daduwaal: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਜਿਸ ਤਰੀਕੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਜਾਂ ਜਿਸ ਤਰ੍ਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਉਸ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਸਾਰੇ ਸਿੱਖਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦਾਦੂਵਾਲ ਨੇ ਪੰਜਾਬ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਖਿਆ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਵਿਚ ਕਿਤੇ ਵੀ ਗੋਲੀ ਨਹੀਂ ਚੱਲੀ ਤੇ ਨਾ ਹੀ ਇਸ ਤਰ੍ਹਾਂ ਦਾ ਕਿਤੇ ਮਾਹੌਲ ਬਣਿਆ। ਪਹਿਲੀਆਂ ਸਰਕਾਰਾਂ ਨੇ ਤਾਂ ਸ਼ਾਂਤਮਈ ਬੈਠੇ ਲੋਕਾਂ ਉਤੇ ਗੋਲੀਆਂ ਚਲਵਾ ਦਿੱਤੀਆਂ। ਨਾਲ ਹੀ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਨੌਜਵਾਨਾਂ ਤੋਂ ਐਨਐਏ ਨੂੰ ਤੁਰੰਤ ਹਟਾਇਆ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।