Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਵਜੋਂ ਹੋਈ ਹੈ। ਪੁਲਿਸ ਨੇ ਮੌਕੇ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਇੱਕ ਸਨਸਨੀਖੇਜ਼ ਘਟਨਾ ਵਾਪਰੀ ਹੈ। ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਆਸਿਫ਼ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਅਨੁਸਾਰ ਇਹ ਘਟਨਾ ਸਕੂਟੀ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਕਾਰਨ ਵਾਪਰੀ। ਆਸਿਫ਼ ਨੇ ਆਪਣੇ ਗੁਆਂਢ ਵਿੱਚ ਖੜੀ ਸਕੂਟੀ ਨੂੰ ਹਟਾਉਣ ਦੀ ਬੇਨਤੀ ਕੀਤੀ ਸੀ। ਇਸ ਗੱਲ ਨੂੰ ਲੈ ਕੇ ਝਗੜਾ ਹੋਇਆ ਅਤੇ ਮੁਲਜ਼ਮ ਨੇ ਆਸਿਫ਼ ‘ਤੇ ਤਿੱਖੀ ਚੀਜ਼ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
Published on: Aug 08, 2025 01:03 PM IST
