IDFC First Bank ਘੁਟਾਲਾ: ਹੱਥਾਂ ‘ਚ ਝੁਨਝੁਨਾ ‘ਤੇ ਬੈਨਰ ਲੈ ਕੇ ਸੜਕਾਂ ‘ਤੇ ਕਾਂਗਰਸ, ਦੋ ਦਿਨਾਂ ਤੱਕ ਰੋਸ ਪ੍ਰਦਰਸ਼ਨ ਦਾ ਐਲਾਨ
ਪਰ ਕਾਂਗਰਸ ਨੇ ਇਸ ਮੁੱਦੇ ਨੂੰ ਲੈ ਕੇ ਹੁਣ ਦੋ ਦਿਨਾਂ ਤੱਕ ਸੜਕਾਂ ਤੇ ਉੱਤਰ ਕੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਅੱਜ ਇਸ ਪ੍ਰਦਰਸ਼ਨ ਦਾ ਪਹਿਲਾ ਦਿਨ ਹੈ ਅਤੇ ਹਰਿਆਣਾ ਕਾਂਗਰਸ ਦੇ ਸਾਰੇ ਵੱਡੇ ਆਗੂ ਸੜਕਾਂ ਤੇ ਉੱਤਰੇ ਹੋਏ ਹਨ।
IDFC First Bank Scam : ਹਰਿਆਣਾ ਵਿਧਾਨ ਸਭਾ ਵਿੱਚ ਬੀਤੇ ਦਿਨ 590 ਕਰੋੜ ਰੁਪਏ ਦੇ IDFC First Bank ਘੁਟਾਲੇ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਹੁੱਡਾ ਨੇ ਇਹ ਮੁੱਦਾ ਉਠਾਇਆ, ਜਿਸ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਅਤੇ ਵਿਜੀਲੈਂਸ ਜਾਂਚ ਕਰ ਰਹੇ ਹਨ। ਪਰ ਕਾਂਗਰਸ ਨੇ ਇਸ ਮੁੱਦੇ ਨੂੰ ਲੈ ਕੇ ਹੁਣ ਦੋ ਦਿਨਾਂ ਤੱਕ ਸੜਕਾਂ ਤੇ ਉੱਤਰ ਕੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਅੱਜ ਇਸ ਪ੍ਰਦਰਸ਼ਨ ਦਾ ਪਹਿਲਾ ਦਿਨ ਹੈ ਅਤੇ ਹਰਿਆਣਾ ਕਾਂਗਰਸ ਦੇ ਸਾਰੇ ਵੱਡੇ ਆਗੂ ਸੜਕਾਂ ਤੇ ਉੱਤਰੇ ਹੋਏ ਹਨ। ਟੀਵੀ9ਪੰਜਾਬੀ ਨੇ ਉਨ੍ਹਾਂ ਨਾਲ ਖਾਸ ਗੱਲਬਾਤ ਕੀਤੀ। ਵੇਖੋ ਵੀਡੀਓ..
Published on: Feb 24, 2026 11:35 AM IST
