Imran Khan Murder News: ਅਫਗਾਨ ਮੀਡੀਆ ਦਾ ਦਾਅਵਾ, ਇਮਰਾਨ ਖਾਨ ਦਾ ਕਤਲ
ਇਮਰਾਨ ਖਾਨ ਦੇ ਸਮਰਥਕਾਂ ਨੇ ਮੰਗਲਵਾਰ (25 ਨਵੰਬਰ) ਨੂੰ ਰਾਵਲਪਿੰਡੀ 'ਚ ਆਦਿਆਲਾ ਜੇਲ੍ਹ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਇਮਰਾਨ ਖਾਨ ਦੀ ਭੈਣ, ਆਲਿਮਾ ਵੀ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਈ। ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਸਾਰਿਆਂ ਨੂੰ ਉਨ੍ਹਾਂ ਦੀ ਆਜ਼ਾਦੀ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ ਗਈ।
ਅਫਗਾਨ ਮੀਡੀਆ ਨੇ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਤਲ ਦਾ ਦਾਅਵਾ ਕੀਤਾ ਹੈ। ਇਹ ਖ਼ਬਰ ਅਜਿਹੇ ਸਮੇਂ ਆਈ ਹੈ ਜਦੋਂ ਇਮਰਾਨ ਖਾਨ ਦੇ ਪਰਿਵਾਰ ਨੂੰ ਪਿਛਲੇ ਤਿੰਨ ਹਫ਼ਤਿਆਂ ਤੋਂ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਮਰਾਨ ਖਾਨ ਦੀਆਂ ਭੈਣਾਂ, ਅਲੀਮਾ, ਉਜ਼ਮਾ ਅਤੇ ਨੂਰੀਨ, ਕਈ ਵਾਰ ਜੇਲ੍ਹ ਗਈਆਂ ਪਰ ਉਨ੍ਹਾਂ ਨੂੰ ਉਨ੍ਹਾਂ ਭਰਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਕਾਰਨ ਇਮਰਾਨ ਖਾਨ ਦੇ ਸਮਰਥਕ ਅਦਿਆਲਾ ਜੇਲ੍ਹ ਦੇ ਬਾਹਰ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਸਮਰਥਕਾਂ ਨੇ ਪਾਕਿਸਤਾਨੀ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਵੀਡੀਓ ਦੇਖੋ।