Canada Universities 'ਚ 3000 Students ਨੂੰ September ਦੀ ਥਾਂ ਹੁਣ January ‘ਚ ਮਿਲੇਗਾ Admission Punjabi news - TV9 Punjabi

Canada Universities ‘ਚ 3000 Students ਨੂੰ September ਦੀ ਥਾਂ ਹੁਣ January ਚ ਮਿਲੇਗਾ Admission

Updated On: 

08 Aug 2023 14:35 PM

ਇਹ ਮਾਮਲਾ ਕੈਨੇਡਾ ਦੀਆਂ ਕੁੱਝ ਸਿੱਖ ਜਥੇਬੰਦੀਆਂ (Sikh Organizations) ਵੱਲੋਂ ਵੀ ਉਠਾਇਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿੱਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ।

Follow Us On

ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਿਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ। ਇਸ ਕਾਰਨ ਅਗਸਤ ਅਤੇ ਸਤੰਬਰ ਵਿੱਚ ਕੈਨੇਡਾ (Canada) ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਤੌਰ ਤੇ ਓਨਟਾਰੀਓ ਦੇ ਉੱਤਰੀ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ ਅਤੇ ਕੈਨੇਡਾ ਜਾਣ ਲਈ ਇਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖਰੀਦੀਆਂ ਸਨ, ਜੋ ਹੁਣ ਵਾਪਸ ਨਹੀਂ ਕੀਤੀਆਂ ਜਾ ਸਕਦੀਆਂ ਹਨ।

ਇਹ ਮਾਮਲਾ ਕੈਨੇਡਾ ਦੀਆਂ ਕੁੱਝ ਸਿੱਖ ਜਥੇਬੰਦੀਆਂ (Sikh Organizations) ਵੱਲੋਂ ਵੀ ਉਠਾਇਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿੱਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ। ਇਸ ਮਾਮਲੇ ਵਿੱਚ ਉਨਟਾਰੀਓ ਦੇ ਕਾਲਜ ਅਤੇ ਯੂਨੀਵਰਸਿਟੀਜ਼ ਮੰਤਰੀ ਜੇਨ ਡਨਲੈਪ ਨੂੰ ਵੀ ਪੱਤਰ ਲਿਖਿਆ ਗਿਆ ਹੈ। ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫੈਸਲਾ ਸਹੀ ਨਹੀਂ ਹੈ।

ਵਿਦਿਆਰਥੀਆਂ ਨੂੰ ਅਗਸਤ ਦੇ ਸ਼ੁਰੂ ਵਿੱਚ ਦਾਖਲਾ ਰੱਦ ਕਰਨ ਬਾਰੇ ਈ-ਮੇਲ ਮਿਲਣੇ ਸ਼ੁਰੂ ਹੋ ਗਏ ਸਨ ਭਾਵੇਂ ਕਿ ਉਨ੍ਹਾਂ ਨੇ ਅਗਸਤ ਦੀਆਂ ਤਰੀਕਾਂ ਲਈ ਮਹਿੰਗੀਆਂ ਹਵਾਈ ਟਿਕਟਾਂ (Air tickets) ਖਰੀਦੀਆਂ ਸਨ। ਇੱਕ ਤਰਫਾ ਗੈਰ-ਰਿਫੰਡੇਬਲ ਟਿਕਟਾਂ ਹੋਣ ਕਰਕੇ, ਉਹ ਉਹਨਾਂ ਨੂੰ ਰਿਫੰਡ ਜਾਂ ਰੱਦ ਨਹੀਂ ਕਰਵਾ ਸਕਦੇ। ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਰਹਿਣ ਦਾ ਕਿਰਾਇਆ ਵੀ ਅਦਾ ਕੀਤਾ ਹੈ। ਕਾਲਜ ਤੋਂ ਰਿਫੰਡ ਵੀ ਕੁਝ ਕਟੌਤੀ ਤੋਂ ਬਾਅਦ ਹੀ ਮਿਲੇਗਾ। ਅਗਲੇ ਸੈਸ਼ਨ ਲਈ ਜਨਵਰੀ ਵਿੱਚ ਮੈਡੀਕਲ ਜਾਂਚ ਅਤੇ ਆਈਲੈਟਸ ਦੁਬਾਰਾ ਕਰਵਾਉਣੀ ਪੈ ਸਕਦੀ ਹੈ। ਇਸ ਤੇ ਫਿਰ ਹਜ਼ਾਰਾਂ ਦਾ ਖਰਚਾ ਆਵੇਗਾ।

ਇਸ ਤੋਂ ਪਹਿਲਾਂ ਵੀ ਕੈਨੇਡਾ ਸਟੂਡੇਂਟਸ ਨੂੰ ਫਰਜੀਵਾੜੇ ਕਰਕੇ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।ਮਾਮਲੇ ਦੇ ਤੂੂਲ ਫੜਨ ਤੇ ਅਤੇ ਪੰਜਾਬ ਸਰਕਾਰ ਦੀ ਦਖਲਅੰਦਾਜੀ ਕਰਕੇ ਕੈਨੇਡੀਅਨ ਸਰਕਾਰ ਨੇ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ‘ਤੇ ਰੋਕ ਲਗਾ ਦਿੱਤੀ ਸੀ, ਜਿਨ੍ਹਾਂ ਨੂੰ ਆਪਣੇ ਦੇਸ਼ ਜਾਣ ਲਈ ਮਜਬੂਰ ਕੀਤਾ ਗਿਆ ਸੀ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਤਕਰੀਬਨ 700 ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਪੱਤਰ ਜਾਰੀ ਕੀਤੇ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਦੇ ਸਨ, ਜਦੋਂ ਕਿ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਦਾਖਲਾ ਕਾਰਡ ਜਾਅਲੀ ਪਾਏ ਗਏ ਸਨ।

ਭਾਰਤੀ ਵਿਦਿਆਰਥੀਆਂ ਦੇ ਫਰਜ਼ੀ ਐਡਮਿਟ ਕਾਰਡਾਂ ਦਾ ਮਾਮਲਾ ਕੈਨੇਡਾ ਦੀ ਸੰਸਦ ਵਿੱਚ ਵੀ ਗੂੰਜਿਆ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਦੋਸ਼ੀਆਂ ਦੀ ਪਛਾਣ ਕਰਨ ਅਤੇ ਸਜ਼ਾ ਦੇਣ ‘ਤੇ ਨਹੀਂ ਹੈ। ਟਰੂਡੋ ਨੇ ਕਿਹਾ ਸੀ, “ਇਸ ਧੋਖਾਧੜੀ ਦੇ ਪੀੜਤਾਂ ਨੂੰ ਆਪਣੇ ਕੇਸ ਲਈ ਸਬੂਤ ਦਿਖਾਉਣ ਅਤੇ ਪੇਸ਼ ਕਰਨ ਦਾ ਮੌਕਾ ਮਿਲੇਗਾ। ਅਸੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸਾਡੇ ਦੇਸ਼ ਵਿੱਚ ਪਾਏ ਅਥਾਹ ਯੋਗਦਾਨ ਨੂੰ ਮਾਨਤਾ ਦਿੰਦੇ ਹਾਂ।”

ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸ਼ੁੱਕਰਵਾਰ ਨੂੰ ਬ੍ਰਿਜੇਸ਼ ਮਿਸ਼ਰਾ ਖਿਲਾਫ ਕਾਰਵਾਈ ਕੀਤੀ। ਮਿਸ਼ਰਾ ਪੰਜਾਬ ਦੇ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾ ਰਿਹਾ ਸੀ। ਹੈਰਾਨੀ ਦੀ ਗੱਲ ਹੈ ਕਿ ਉਸ ਕੋਲ ਇਮੀਗ੍ਰੇਸ਼ਨ ਸਲਾਹ ਅਤੇ ਕਾਉਂਸਲਿੰਗ ਲਈ ਕੋਈ ਲਾਇਸੈਂਸ ਨਹੀਂ ਹੈ। ਮਿਸ਼ਰਾ ਨੇ ਭਾਰਤੀ ਵਿਦਿਆਰਥੀਆਂ ਨੂੰ ਆਪਣੀ ਮੁੱਢਲੀ ਜਾਣਕਾਰੀ ਲੁਕਾਉਣ ਦੀ ਵੀ ਸਲਾਹ ਦਿੱਤੀ ਸੀ।ਮਿਸ਼ਰਾ ਨੇ ਹੀ ਸੈਂਕੜੇ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਦੇ ਕਾਲਜਾਂ ‘ਚ ਦਾਖਲਾ ਦਿਵਾਇਆ ਸੀ। ਇਹ ਖੁਲਾਸਾ ਹੋਣ ਤੋਂ ਬਾਅਦ ਤੋਂ ਉਹ ਲਾਪਤਾ ਸੀ।ਬ੍ਰਿਜੇਸ਼ ਮਿਸ਼ਰਾ ਗੈਰ-ਕਾਨੂੰਨੀ ਤਰੀਕੇ ਨਾਲ ਕੈਨੇਡਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਕੈਨੇਡਾ ਬਾਰਡਰ ਸਕਿਓਰਿਟੀ ‘ਚ ਲੱਗੀ ਏਜੰਸੀ ਨੇ ਉਸ ਨੂੰ ਫੜ ਲਿਆ। ਉਸ ਤੋਂ ਪੁੱਛਗਿੱਛ ਕੀਤੀ ਗਈ, ਅਤੇ ਫਿਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਹ ਸ਼ੁੱਕਰਵਾਰ ਤੱਕ ਏਜੰਸੀ ਦੀ ਹਿਰਾਸਤ ਵਿੱਚ ਸੀ। ਬਾਅਦ ‘ਚ ਉਸ ‘ਤੇ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ ਦੇਣ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਹੀ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ‘ਚ ਦਾਖਲਾ ਦਿਵਾਉਣ ਦਾ ਦੋਸ਼ ਲੱਗਾ। ਭਾਰਤ-ਕੈਨੇਡਾ ‘ਚ ਫਰਜ਼ੀ ਦਸਤਾਵੇਜ਼ਾਂ ‘ਤੇ ਦਾਖਲਾ ਲੈਣ ਦੀ ਖਬਰ ਨੇ ਕਈ ਸਵਾਲਾਂ ਨੂੰ ਜਨਮ ਦਿੱਤਾ ਹੈ।

Exit mobile version