ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!

| Edited By: Isha Sharma

Jul 07, 2025 | 6:09 PM IST

ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 10:15 ਵਜੇ ਦੇ ਕਰੀਬ ਵਾਪਰੀ। ਬਾਈਕ ਤੇ ਆਏ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ ਅਤੇ ਸੰਜੇ ਵਰਮਾ ਦੀ ਛਾਤੀ ਵਿੱਚ ਗੋਲੀ ਲੱਗੀ ਹੈ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੂੰ ਮੁਲਜ਼ਮਾਂ ਬਾਰੇ ਕੁਝ ਸੁਰਾਗ ਮਿਲੇ ਹਨ। ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸੰਜੇ ਤੇ ਗੋਲੀਆਂ ਕਿਉਂ ਚਲਾਈਆਂ ਗਈਆਂ, ਇਸਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਜਲਦੀ ਹੀ ਫੜੇ ਜਾਣਗੇ।

ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਤੇ ਸਥਿਤ ਮਸ਼ਹੂਰ ਵੇਅਰ ਵੈੱਲ ਟੇਲਰ ਚਲਾਉਣ ਵਾਲੇ ਦੋ ਭਰਾਵਾਂ ਤੇ ਗੋਲੀਬਾਰੀ ਹੋਈ, ਜਿਸ ਵਿੱਚ ਸੰਜੂ ਵਰਮਾ ਦੀ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੁਝ ਲੋਕ ਬਾਈਕ ਤੇ ਆਏ ਅਤੇ ਸੰਜੂ ਵਰਮਾ ਤੇ ਗੋਲੀਆਂ ਚਲਾਈਆਂ, ਜੋ ਆਪਣੀ ਆਈ20 ਕਾਰ ਵਿੱਚ ਬਾਹਰ ਆ ਰਿਹਾ ਸੀ। ਗੋਲੀਆਂ ਸੰਜੂ ਵਰਮਾ ਨੂੰ ਲੱਗੀਆਂ ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।