Independence Day 2024: ਦੇਸ਼ ਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ PM ਮੋਦੀ ਚਿੰਤਤ, ਲਾਲ ਕਿਲੇ ਤੋਂ ਬੋਲੇ- ਮੈਂ ਗੁੱਸੇ ਨੂੰ ਸਮਝ ਸਕਦਾ ਹਾਂ

| Edited By: Isha Sharma

Aug 15, 2024 | 11:34 AM

ਲਾਲ ਕਿਲੇ ਦੀ ਪ੍ਰਾਚੀਰ ਤੋਂ ਪੀਐਮ ਮੋਦੀ ਨੇ ਕਿਹਾ ਕਿ ਅੱਜ ਮੈਂ ਇੱਕ ਵਾਰ ਫਿਰ ਲਾਲ ਕਿਲੇ ਤੋਂ ਆਪਣਾ ਦਰਦ ਜ਼ਾਹਰ ਕਰਨਾ ਚਾਹੁੰਦਾ ਹਾਂ। ਸਮਾਜ ਵਜੋਂ ਸਾਨੂੰ ਔਰਤਾਂ ਤੇ ਹੁੰਦੇ ਅੱਤਿਆਚਾਰਾਂ ਬਾਰੇ ਗੰਭੀਰਤਾ ਨਾਲ ਸੋਚਣਾ ਪਵੇਗਾ। ਇਸ ਦੇ ਖਿਲਾਫ ਦੇਸ਼ ਚ ਗੁੱਸਾ ਹੈ। ਮੈਂ ਇਸ ਗੁੱਸੇ ਨੂੰ ਮਹਿਸੂਸ ਕਰ ਸਕਦਾ ਹਾਂ। ਦੇਸ਼, ਸਮਾਜ ਅਤੇ ਰਾਜ ਸਰਕਾਰਾਂ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ। ਔਰਤਾਂ ਵਿਰੁੱਧ ਅਪਰਾਧਾਂ ਦੀ ਜਲਦੀ ਜਾਂਚ ਹੋਣੀ ਚਾਹੀਦੀ ਹੈ।

78ਵੇਂ ਸੁਤੰਤਰਤਾ ਦਿਵਸ ਦੇ ਸ਼ੁਭ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਔਰਤਾਂ ਤੇ ਅੱਤਿਆਚਾਰ ਕਰਨ ਵਾਲਿਆਂ ਨੂੰ ਤੁਰੰਤ ਸਜ਼ਾ ਮਿਲਣੀ ਚਾਹੀਦੀ ਹੈ। ਦੇਸ਼, ਸਮਾਜ, ਸਾਡੀਆਂ ਰਾਜ ਸਰਕਾਰਾਂ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ। ਔਰਤਾਂ ਵਿਰੁੱਧ ਅਪਰਾਧਾਂ ਦੀ ਜਲਦੀ ਤੋਂ ਜਲਦੀ ਜਾਂਚ ਹੋਣੀ ਚਾਹੀਦੀ ਹੈ। ਸਮਾਜ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਅਜਿਹਾ ਕਰਨਾ ਜ਼ਰੂਰੀ ਹੈ।