India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
ਹੁਣ ਭਾਰਤੀ ਫੌਜ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨੀ ਫੌਜ ਨੇ ਵੀ ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਤੇ ਹਮਲਾ ਕਰਨ ਦੀ ਕੋਸ਼ਿਸ ਕੀਤੀ ਸੀ। ਜਿਸ ਨੂੰ ਭਾਰਤੀ ਏਅਰ ਡਿਫੈਸ ਸਿਸਟਮ ਨੇ ਨਕਾਮ ਕਰ ਦਿੱਤਾ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸਿਰਫ ਸਿੱਖਾਂ ਦਾ ਹੀ ਧਾਰਮਿਕ ਅਸਥਾਨ ਨਹੀਂ ਸਗੋਂ ਇਹ ਸਮੁੱਚੀ ਮਾਨਵਤਾ ਦਾ ਅਸਥਾਨ ਹੈ ਅਤੇ ਹਮੇਸ਼ਾ ਸ਼ਾਂਤੀ ਅਤੇ ਸਾਂਝੀ ਵਾਲਤਾ ਦਾ ਸੁਨੇਹਾ ਦਿੰਦਾ ਹੈ।
ਭਾਰਤੀ ਫੌਜ ਵੱਲੋਂ ਦਾਅਵਾ ਕੀਤਾ ਗਿਆ ਕਿ ਆਪਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨੀ ਫੌਜ ਨੇ ਸ਼੍ਰੀ ਹਰਮੰਦਿਰ ਸਾਹਿਬ ਨੂੰ ਨਿਸਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਫੌਜ ਵੱਲੋਂ ਜਾਰੀ ਕੀਤੇ ਗਏ ਬਿਆਨ ਦੇ ਅਨੁਸਾਰ ਪਾਕਿਸਤਾਨ ਨੇ 6-7 ਮਈ ਨੂੰ ਡਰੋਨ ਅਤੇ ਮਿਜ਼ਾਈਲਾਂ ਨਾਲ ਭਾਰਤ ‘ਤੇ ਹਮਲਾ ਕੀਤਾ, ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਅਤੇ ਹੋਰ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਸੀ।
