Vice Presidential Election Date Announced: ਕਿਵੇਂ ਹੋਵੇਗੀ ਨਵੇਂ ਉਪ ਰਾਸ਼ਟਰਪਤੀ ਦੀ ਚੋਣ? ਸਮਝੋ ਪ੍ਰਕਿਰਿਆ

| Edited By: Kusum Chopra

Aug 01, 2025 | 4:08 PM IST

ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ। ਭਾਰਤ ਦੇ ਉਪ ਰਾਸ਼ਟਰਪਤੀ ਦਾ ਅਹੁਦਾ 21 ਜੁਲਾਈ ਨੂੰ ਜਗਦੀਪ ਧਨਖੜ ਦੇ ਅਚਾਨਕ ਅਸਤੀਫ਼ੇ ਕਾਰਨ ਖਾਲੀ ਹੋ ਗਿਆ ਸੀ ਅਤੇ ਹੁਣ ਇਹ ਚੋਣ ਕਰਵਾਉਣਾ ਜ਼ਰੂਰੀ ਹੋ ਗਿਆ। ਧਨਖੜ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ, ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਦੀ ਉਪ ਚੋਣ ਦੀ ਤਾਰੀਖ਼ 9 ਸਤੰਬਰ, 2025 ਘੋਸ਼ਿਤ ਕੀਤੀ ਹੈ। ਚੋਣ ਪ੍ਰਕਿਰਿਆ ਦੇ ਅਨੁਸਾਰ, ਨਾਮਜ਼ਦਗੀ ਦੀ ਆਖਰੀ ਮਿਤੀ 21 ਅਗਸਤ ਹੈ। ਉਮੀਦਵਾਰ 25 ਅਗਸਤ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਵੋਟਿੰਗ 9 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ, ਅਤੇ ਨਤੀਜੇ ਉਸੇ ਦਿਨ ਐਲਾਨੇ ਜਾਣਗੇ। ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਇਸ ਚੋਣ ਵਿੱਚ ਵੋਟ ਪਾਉਣਗੇ। ਦੇਖੋ ਵੀਡੀਓ