ਦਿੱਲੀ ਹਵਾਈ ਅੱਡੇ ‘ਤੇ ਭਾਰਤੀ ਹਾਕੀ ਟੀਮ ਦਾ ਸ਼ਾਨਦਾਰ ਸਵਾਗਤ, Video
ਭਾਰਤੀ ਹਾਕੀ ਟੀਮ ਦਾ ਦਿੱਲੀ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਸਾਨੂੰ ਜੋ ਪਿਆਰ ਮਿਲ ਰਿਹਾ ਹੈ, ਉਹ ਸਾਡੀ ਜ਼ਿੰਮੇਵਾਰੀ ਨੂੰ ਦੁੱਗਣਾ ਕਰ ਦਿੰਦਾ ਹੈ। ਅਸੀਂ ਜਦੋਂ ਵੀ ਖੇਡਾਂਗੇ ਦੇਸ਼ ਲਈ ਮੈਡਲ ਲਿਆਉਣ ਦੀ ਕੋਸ਼ਿਸ਼ ਕਰਾਂਗੇ।
ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤੀ ਹਾਕੀ ਟੀਮ ਵਤਨ ਪਰਤ ਆਈ ਹੈ। ਦਿੱਲੀ ਏਅਰਪੋਰਟ ‘ਤੇ ਹਾਕੀ ਟੀਮ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਤਮਗਾ ਇੱਕ ਤਮਗਾ ਹੈ ਅਤੇ ਇਸ ਨੂੰ ਜਿੱਤਣਾ ਦੇਸ਼ ਲਈ ਵੱਡੀ ਗੱਲ ਹੈ। ਅਸੀਂ ਫਾਈਨਲ ਵਿੱਚ ਪਹੁੰਚ ਕੇ ਸੋਨ ਤਮਗਾ ਜਿੱਤਣ ਦੀ ਕੋਸ਼ਿਸ਼ ਕੀਤੀ, ਪਰ ਬਦਕਿਸਮਤੀ ਨਾਲ ਸਾਡਾ ਸੁਪਨਾ ਪੂਰਾ ਨਹੀਂ ਹੋ ਸਕਿਆ। ਪਰ ਅਸੀਂ ਖਾਲੀ ਹੱਥ ਨਹੀਂ ਪਰਤੇ, ਲਗਾਤਾਰ ਮੈਡਲ ਜਿੱਤਣਾ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਵੀਡੀਓ ਦੇਖੋ