ਖਾਲਿਸਤਾਨੀ ਹਰਦੀਪ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਨੂੰ ਭਾਰਤ ਦਾ ਕਰਾਰਾ ਜਵਾਬ, ਕੈਨੇਡੀਅਨ ਡਿਪਲੋਮੈਟ ਦੀ ਕੀਤੀ ਛੁੱਟੀ

Published: 

19 Sep 2023 18:33 PM

ਕੈਨੇਡਾ ਅਤੇ ਭਾਰਤ ਵਿਚਾਲੇ ਕੁੜੱਤਣ ਵਧਦੀ ਜਾ ਰਹੀ ਹੈ। ਕੈਨੇਡਾ ਦੇ ਹਮਲੇ ਤੋਂ ਬਾਅਦ ਹੁਣ ਭਾਰਤ ਨੇ ਵੀ ਜਵਾਬੀ ਹਮਲਾ ਕੀਤਾ ਹੈ। ਭਾਰਤ ਸਰਕਾਰ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਹੈ।

Follow Us On

ਕੈਨੇਡਾ ਅਤੇ ਭਾਰਤ ਵਿਚਾਲੇ ਕੁੜੱਤਣ ਵਧਦੀ ਜਾ ਰਹੀ ਹੈ। ਕੈਨੇਡਾ ਦੇ ਹਮਲੇ ਤੋਂ ਬਾਅਦ ਹੁਣ ਭਾਰਤ ਨੇ ਵੀ ਜਵਾਬੀ ਹਮਲਾ ਕੀਤਾ ਹੈ। ਭਾਰਤ ਸਰਕਾਰ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਹੈ। ਦਰਅਸਲ ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਸੀ। ਇਸ ਤੋਂ ਬਾਅਦ ਭਾਰਤ ਨੇ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਅਤੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ਤੇ ਦੋਸ਼ ਲਗਾਇਆ ਸੀ ਕਿ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਚ ਭਾਰਤੀ ਏਜੰਟ ਸ਼ਾਮਲ ਹਨ। ਕੈਨੇਡਾ ਸਰਕਾਰ ਨੇ ਨਿੱਝਰ ਦੇ ਕਤਲ ਦੀ ਜਾਂਚ ਦੌਰਾਨ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੱਢ ਦਿੱਤਾ ਸੀ। ਨਿੱਝਰ ਦੀ ਇਸ ਸਾਲ 18 ਜੂਨ ਨੂੰ ਬ੍ਰਿਟੇਨ ਦੇ ਇਕ ਗੁਰਦੁਆਰੇ ਦੇ ਸਾਹਮਣੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਪੀਐਮ ਟਰੂਡੋ ਨੇ ਕੈਨੇਡੀਅਨ ਸੰਸਦ ਦੇ ਹਾਊਸ ਆਫ ਕਾਮਨਜ਼ ਵਿੱਚ ਕਿਹਾ ਸੀ ਕਿ ਨਿੱਝਰ ਦੇ ਕਤਲ ਤੋਂ ਬਾਅਦ ਸਾਡੀ ਜਾਂਚ ਏਜੰਸੀ ਭਾਰਤੀ ਏਜੰਟਾਂ ਦੀ ਭੂਮਿਕਾ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਵਿਦੇਸ਼ੀ ਸਰਕਾਰ ਦੀ ਭੂਮਿਕਾ ਅਸਵੀਕਾਰਨਯੋਗ ਹੈ ਅਤੇ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ। ਭਾਰਤ ਨੇ ਸੰਸਦ ਵਿੱਚ ਟਰੂਡੋ ਦੇ ਇਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਪੀਐਮ ਟਰੂਡੋ ਦੇ ਬਿਆਨ ਨੂੰ ਬੇਤੁਕਾ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਗਿਆ ਹੈ।

Exit mobile version