Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹੁਣ ਵਿਜੀਲੈਂਸ ਵਿਭਾਗ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਹਨਾਂ ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦਾ ਇਲਜ਼ਾਮ ਹੈ।
ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹੁਣ ਵਿਜੀਲੈਂਸ ਵਿਭਾਗ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਹਨਾਂ ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦਾ ਇਲਜ਼ਾਮ ਹੈ। ਵਿਜੀਲੈਂਸ ਨੇ ਅਮਨਦੀਪ ਕੌਰ ਦੀ 1 ਕਰੋੜ 35 ਲੱਖ ਰੁਪਏ ਦੀ ਜਾਇਦਾਦ ਨੂੰ ਫ੍ਰੀਜ ਕਰ ਦਿੱਤਾ ਹੈ।ਇਹ ਸਾਰੀ ਕਾਰਵਾਈ ਬਠਿੰਡਾ ਜ਼ੋਨ ਵੱਲੋਂ ਕੀਤੀ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਟੀਮ ਨੇ ਅੱਜ ਉਹਨਾਂ ਨੂੰ ਗ੍ਰਿਫਤਾਰ ਵਿੱਚ ਲੈ ਲਿਆ ਹੈ। ਅਮਨਦੀਪ ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਰੱਖਣ ਅਤੇ ਸੰਭਾਵੀ ਭ੍ਰਿਸ਼ਟਾਚਾਰ ਦੇ ਇਲਜ਼ਾਮ ਹਨ।
