Loading video

ਅੰਤਰਰਾਸ਼ਟਰੀ ਯੋਗ ਦਿਵਸ: ਵਿਸ਼ਵ ਵਿੱਚ ਯੋਗਾ ਦਾ ਆਕਰਸ਼ਣ ਵਧ ਰਿਹਾ ਹੈ – ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਗਰ ਵਿੱਚ ਕਿਹਾ

| Edited By: Isha Sharma

| Jun 21, 2024 | 7:33 PM

ਪੀਐਮ ਮੋਦੀ ਨੇ ਯੋਗ ਦਿਵਸ ਮੌਕੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਯੋਗਾ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਲਓ ਤਾਂ ਮੈਨੂੰ ਵਿਸ਼ਵਾਸ ਹੈ ਕਿ ਤੁਹਾਨੂੰ ਬਹੁਤ ਫਾਇਦਾ ਹੋਵੇਗਾ। ਯੋਗਾ ਕੇਵਲ ਸਰੀਰ ਨੂੰ ਲਾਭ ਲਈ ਹੀ ਨਹੀਂ ਹੈ, ਸਗੋਂ ਇਹ ਪੂਰੇ ਸਮਾਜ ਨੂੰ ਲਾਭ ਪਹੁੰਚਾਉਂਦਾ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿਸ਼ਵ ਭਾਈਚਾਰੇ ਨੂੰ ਸਿਹਤ ਲਈ ਯੋਗਾ ਦੇ ਮਹੱਤਵ ਨੂੰ ਸਮਝਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਯੋਗ ਨੂੰ ਆਪਣੇ ਜੀਵਨ ਨਾਲ ਜੋੜਨਾ ਹੋਵੇਗਾ। ਜਦੋਂ ਯੋਗਾ ਜੀਵਨ ਨਾਲ ਜੁੜਦਾ ਹੈ, ਤਾਂ ਸਾਨੂੰ ਹਰ ਪਲ ਇਸ ਦਾ ਲਾਭ ਹੁੰਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਵਿਸ਼ਵ ਵਿੱਚ ਯੋਗਾ ਪ੍ਰਤੀ ਖਿੱਚ ਵੱਧ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਹਰ ਕੰਮ ਦੀ ਤਰ੍ਹਾਂ ਸਾਨੂੰ ਯੋਗ ਨੂੰ ਵੀ ਜੀਵਨ ਦਾ ਹਿੱਸਾ ਬਣਾਉਣਾ ਹੋਵੇਗਾ। ਕਈ ਲੋਕ ਯਾਦਦਾਸ਼ਤ ਨੂੰ ਸੁਧਾਰਨ ਲਈ ਵੱਖ-ਵੱਖ ਤਰੀਕੇ ਅਪਣਾਉਂਦੇ ਹਨ। ਵੀਡੀਓ ਦੇਖੋ

Published on: Jun 21, 2024 06:59 PM