Puran Kumar Cremation: 9ਵੇਂ ਦਿਨ ਹੋਇਆ IPS ਪੂਰਨ ਦਾ ਪੋਸਟਮਾਰਟਮ, ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
2001 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਵਾਈ. ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਆਪਣੇ ਚੰਡੀਗੜ੍ਹ ਸਥਿਤ ਘਰ ਦੇ ਬੇਸਮੈਂਟ ਵਿੱਚ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ।
ਹਰਿਆਣਾ ਦੇ ADGP ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਦੇ ਪੋਸਟਮਾਰਟਮ ਨੂੰ ਲੈ ਬੀਤੇ 9 ਦਿਨਾਂ ਤੋਂ ਚੱਲ ਰਿਹਾ ਵਿਰੋਧ ਆਖਰਕਾਰ ਖਤਮ ਹੋ ਗਿਆ। ਅਧਿਕਾਰੀ ਦਾ ਪਰਿਵਾਰ ਬੁੱਧਵਾਰ ਨੂੰ ਪੋਸਟਮਾਰਟਮ ਜਾਂਚ ਲਈ ਸਹਿਮਤ ਹੋ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੋਸਟਮਾਰਟਮ ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER) ਵਿਖੇ ਕੀਤਾ ਗਿਆ। ਲਾਸ਼ ਨੂੰ ਅੰਤਿਮ ਸਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤਾ ਗਿਆ। 2001 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਵਾਈ. ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਆਪਣੇ ਚੰਡੀਗੜ੍ਹ ਸਥਿਤ ਘਰ ਦੇ ਬੇਸਮੈਂਟ ਵਿੱਚ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਘਟਨਾ ਸਮੇਂ ਉਨ੍ਹਾਂ ਦੀ ਪਤਨੀ, ਆਈਏਐਸ ਅਧਿਕਾਰੀ ਅਮਨੀਤ ਪੀ. ਕੁਮਾਰ ਘਰ ਨਹੀਂ ਸਨ; ਸਿਰਫ਼ ਉਨ੍ਹਾਂ ਦੀ ਧੀ ਹੀ ਮੌਜੂਦ ਸੀ। ਉਨ੍ਹਾਂ ਦੀ ਖੁਦਕੁਸ਼ੀ ਦੀ ਖ਼ਬਰ ਨੇ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ।
Published on: Oct 15, 2025 05:30 PM IST
