ਇਸ ਸ਼ਰਤ ‘ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ

| Edited By: Isha Sharma

Jan 01, 2025 | 4:34 PM

ਡੱਲੇਵਾਲ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਅਹਿਮ ਸੰਦੇਸ਼ ਦੇਣਾ ਚਾਹੁੰਦੇ ਹਨ। ਇਹ ਕਿਸਾਨ ਮਹਾਂਪੰਚਾਇਤ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ, ਜਿਸ ਵਿੱਚ ਪੰਜਾਬ, ਹਰਿਆਣਾ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਵੀ ਕਿਸਾਨਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਮਰਨ ਵਰਤ ਤਾਂ ਹੀ ਖਤਮ ਹੋਵੇਗਾ ਜੇਕਰ ਕੇਂਦਰ ਗੱਲਬਾਤ ਲਈ ਤਿਆਰ ਹੋਵੇਗਾ।

ਖਨੌਰੀ ਸਰਹੱਦ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੁੱਧਵਾਰ ਨੂੰ 37ਵੇਂ ਦਿਨ ਵੀ ਜਾਰੀ ਰਿਹਾ। ਉਹਨਾਂ ਦੀ ਜਾਂਚ ਕਰ ਰਹੇ ਡਾਕਟਰ ਸਵਯਮਨ ਸਿੰਘ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਮੇਂ ਉਹ ਆਪਣੀ ਮਜ਼ਬੂਤ ​​ਇੱਛਾ ਸ਼ਕਤੀ ਦੇ ਬਲ ਤੇ ਹੀ ਜਿੰਦਗੀ ਜਿਉ ਰਹੇ ਹਨ। ਡੱਲੇਵਾਲ ਨੇ ਸਰੀਰ ਵਿੱਚ ਪ੍ਰੋਟੀਨ ਦੀ ਕਮੀ ਦਰਜ ਕੀਤੀ ਗਈ ਹੈ। ਟੈਸਟਾਂ ਵਿੱਚ ਲਿਵਰ ਅਤੇ ਕਿਡਨੀ ਵਿੱਚ ਵੀ ਨੁਕਸ ਪਹਿਚਾਣਿਆ ਗਿਆ ਹੈ।ਡਾ: ਸਵਯਮਨ ਸਿੰਘ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਬਿਨਾਂ ਸਮਾਂ ਬਰਬਾਦ ਕੀਤੇ ਕਿਸਾਨਾਂ ਦੀਆਂ ਮੰਗਾਂ ਤੇ ਤੁਰੰਤ ਗੌਰ ਕੀਤਾ ਜਾਵੇ। ਸਿਹਤ ਖ਼ਰਾਬ ਹੋਣ ਦੇ ਬਾਵਜੂਦ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।