ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ

| Edited By: Kusum Chopra

| Aug 12, 2026 | 2:07 PM IST

ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਮਾਤਾ ਜੀ ਦੀ ਸਿਹਤ ਠੀਕ ਨਹੀਂ ਰਹਿੰਦੀ। ਇਸ ਸਬੰਧ 'ਚ ਪੰਜਾਬ ਸਰਕਾਰ ਨੇ ਪਹਿਲਾਂ ਚਿੱਠੀ ਲਿਖ ਕੇ ਸਿਫ਼ਾਰਿਸ਼ ਕੀਤੀ ਸੀ ਕਿ ਮਨੁੱਖਤਾ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ ਤੇ ਹੁਣ ਇਸੇ ਸਿਲਸਿਲੇ 'ਚ ਅੱਜ ਮੈਂ ਮੁਲਾਕਾਤ ਕਰਨ ਲਈ ਆਇਆ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾ ਨੇ ਮੁਲਾਕਾਤ ਦੌਰਾਨ ਗਵਰਨਰ ਨਾਲ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਗੱਲਬਾਤ ਕੀਤੀ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਬੀਤੀ ਦਿਨੀਂ ਗਵਰਨਰ ਨੂੰ ਚਿੱਠੀ ਲਿਖ ਕੇ ਪੈਰੋਲ ਦੇਣ ਦੀ ਸਿਫ਼ਾਰਿਸ਼ ਕੀਤੀ ਸੀ ਤੇ ਅੱਜ ਇਸੇ ਮੁੱਦੇ ‘ਤੇ ਉਨ੍ਹਾਂ ਨੇ ਗਵਰਨਰ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਮਾਤਾ ਜੀ ਦੀ ਸਿਹਤ ਠੀਕ ਨਹੀਂ ਰਹਿੰਦੀ। ਇਸ ਸਬੰਧ ‘ਚ ਪੰਜਾਬ ਸਰਕਾਰ ਨੇ ਪਹਿਲਾਂ ਚਿੱਠੀ ਲਿਖ ਕੇ ਸਿਫ਼ਾਰਿਸ਼ ਕੀਤੀ ਸੀ ਕਿ ਮਨੁੱਖਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ ਤੇ ਹੁਣ ਇਸੇ ਸਿਲਸਿਲੇ ‘ਚ ਅੱਜ ਮੈਂ ਮੁਲਾਕਾਤ ਕਰਨ ਲਈ ਆਇਆ ਸੀ।

Published on: Aug 12, 2026 02:07 PM IST
Loading...
Unable to load recommendations.
Follow Us