ਜਲੰਧਰ ‘ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ ਦੇ ਗੜ੍ਹਾ ਇਲਾਕੇ ਅਧੀਨ ਪੈਂਦੇ ਵਾਲਮੀਕਿ ਮੁਹੱਲੇ ਵਿੱਚ ਦੋ ਧੜਿਆਂ ਵਿਚਾਲੇ ਅਚਾਨਕ ਹੋਈ ਤਕਰਾਰ ਇੰਨੀ ਜ਼ਿਆਦਾ ਵਧ ਗਈ ਕਿ ਮਾਮਲਾ ਹਿੰਸਕ ਝੜਪ ਅਤੇ ਖ਼ੂਨੀ ਖੇਡ ਵਿੱਚ ਤਬਦੀਲ ਹੋ ਗਿਆ। ਇਸ ਖ਼ੂਨੀ ਟਕਰਾਅ ਦੌਰਾਨ ਹਮਲਾਵਰਾਂ ਨੇ ਇਕ ਨੌਜਵਾਨ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਤੇ ਕਿਰਪਾਨਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਜਲੰਧਰ ਦੇ ਗੜ੍ਹਾ ਇਲਾਕੇ ਅਧੀਨ ਪੈਂਦੇ ਵਾਲਮੀਕਿ ਮੁਹੱਲੇ ਵਿੱਚ ਦੋ ਧੜਿਆਂ ਵਿਚਾਲੇ ਅਚਾਨਕ ਹੋਈ ਤਕਰਾਰ ਇੰਨੀ ਜ਼ਿਆਦਾ ਵਧ ਗਈ ਕਿ ਮਾਮਲਾ ਹਿੰਸਕ ਝੜਪ ਅਤੇ ਖ਼ੂਨੀ ਖੇਡ ਵਿੱਚ ਤਬਦੀਲ ਹੋ ਗਿਆ। ਇਸ ਖ਼ੂਨੀ ਟਕਰਾਅ ਦੌਰਾਨ ਹਮਲਾਵਰਾਂ ਨੇ ਇਕ ਨੌਜਵਾਨ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਤੇ ਕਿਰਪਾਨਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੌਰਾਨ ਸਭ ਤੋਂ ਹੈਰਾਨੀਜਨਕ ਤੇ ਦਿਲਚਸਪ ਪਹਿਲੂ ਇਹ ਰਿਹਾ ਕਿ ਹਮਲੇ ਵੇਲੇ ਉੱਥੇ ਮੌਜੂਦ ਇਕ ਵਫ਼ਾਦਾਰ ਕੁੱਤੇ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਹਮਲਾਵਰ ਨਾਲ ਸਿੱਧੀ ਟੱਕਰ ਲਈ ਅਤੇ ਨੌਜਵਾਨ ਦੀ ਜਾਨ ਬਚਾਉਣ ਲਈ ਦਲੇਰਾਨਾ ਕੋਸ਼ਿਸ਼ ਕੀਤੀ। ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵੇਖੋ ਵੀਡੀਓ…
Published on: Sep 25, 2026 02:38 PM
Follow Us
Latest Videos
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?