ਜਲੰਧਰ: ਗੁਰਬਾਣੀ ਦੇ ਸ਼ਬਦਾਂ ‘ਤੇ ਨੱਚੇ ਲੋਕ ਤਾਂ ਗੁੱਸੇ ‘ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ

| Edited By: Kusum Chopra

Sep 23, 2026 | 4:00 PM IST

ਹਰਜਿੰਦਰ ਸਿੰਘ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ 'ਚ ਰੋਸ ਹੈ ਤੇ ਅਜਿਹੀਆਂ ਘਟਨਾਵਾਂ ਨੂੰ ਸਿੱਖ ਕਦੇ ਬਰਦਾਸ਼ਤ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਮਾਮਲੇ ਦਰਜ ਹੋ ਚੁੱਕੇ ਹਨ।

ਜਲੰਧਰ ਦੇ ਜਿਮਖਾਨਾ ਕਲੱਬ ‘ਚ ਕਰਵਾਈ ਗਈ ‘ਰਾਧੇ ਸ਼ਿਆਮ ਭਜਨ ਸੰਧਿਆ’ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀਆਂ ਤੁਕਾਂ ਦੇ ਗਾਇਨ ਦੇ ਢੰਗ ਤੇ ਇਸ ਦੌਰਾਨ ਲੋਕਾਂ ਨੂੰ ਨਚਾਉਣ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਜਤਾਇਆ ਗਿਆ ਹੈ।ਦਰਅਸਲ, ਜਿਮਖਾਨਾ ਕਲੱਬ ਦੀ ਨਵੀਂ ਟੀਮ ਵੱਲੋਂ ਧਾਰਮਿਕ ਪ੍ਰਵਚਨਾਂ ਦੌਰਾਨ ਨੱਚਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਵਾਲ ਖੜ੍ਹੇ ਹੋ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨ ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੱਢਾ ਵੱਲੋਂ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਵੇਖੋ ਵੀਡੀਓ…

Loading...
Unable to load recommendations.
Follow Us